Tuesday, July 7, 2026

ਲੁੱਟ ਖੋਹ ਦੀ ਸ਼ਿਕਾਰ ਸ਼ਰਧਾਲੂ ਬੀਬੀ ਸਰਬਜੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਮਾਲੀ ਸਹਾਇਤਾ

ਡੀ.ਜੀ.ਪੀ ਨੂੰ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਚੌਕਸੀ ਵਧਾਉਣ ਲਈ ਲਿਖਿਆ ਪੱਤਰ

PPN1310201726ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਟਾਟਾ ਨਗਰ ਜਮਸ਼ੇਦਪੁਰ ਨਿਵਾਸੀ ਸਰਬਜੀਤ ਕੌਰ ਅਤੇ ਉਨ੍ਹਾਂ ਦੀ ਬੇਟੀ ਨਾਲ ਹਾਲ ਬਜ਼ਾਰ ਵਿਖੇ ਦਿਨ ਦਿਹਾੜੇ ਵਾਪਰੀ ਲੁੱਟ ਖੋਹ ਦੀ ਘਟਨਾ ਕਾਰਨ ਬੀਬੀ ਸਰਬਜੀਤ ਕੌਰ ਦੇ ਜ਼ਖਮੀ ਹੋਣ ‘ਤੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ।ਸਥਾਨਕ ਹਰਗੁਨ ਹਸਪਤਾਲ ਵਿਖੇ ਜ਼ੇਰੇ ਇਲਾਜ ਬੀਬੀ ਸਰਬਜੀਤ ਕੌਰ ਨੂੰ ਇਸ ਸਹਾਇਤਾ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸੌਂਪਿਆ। ਦੱਸਣਯੋਗ ਹੈ ਕਿ ਗੁਰੂ ਘਰ ਵਿਖੇ ਦਰਸ਼ਨ ਕਰ ਪਹੁੰਚੇ ਇਸ ਸ਼ਰਧਾਲੂ ਪਰਿਵਾਰ ਨਾਲ ਸਥਾਨਕ ਹਾਲ ਬਾਜ਼ਾਰ ਵਿਖੇ ਕੁਝ ਲੁਟੇਰਿਆਂ ਵੱਲੋਂ ਉਨ੍ਹਾਂ ਦਾ ਪਰਸ ਖੋਹ ਲਿਆ ਗਿਆ ਸੀ, ਜਿਸ ਵਿਚ ਕੁੱਝ ਨਗਦੀ ਅਤੇ ਮਹਿੰਗਾ ਮੋਬਾਈਲ ਫੋਨ ਵੀ ਸੀ।ਇਸ ਘਟਨਾ ਸਮੇਂ ਲੁਟੇਰਿਆਂ ਦਾ ਵਿਰੋਧ ਕਰਦਿਆਂ ਬੀਬੀ ਸਰਬਜੀਤ ਕੌਰ ਨੂੰ ਸੱਟਾ ਲੱਗੀਆਂ ਸਨ।
ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਆਦੇਸ਼ਾਂ ਅਨੁਸਾਰ ਇਸ ਪੀੜਤ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ

ਦੀਆਂ ਸੰਗਤਾਂ ਨਾਲ ਅਜਿਹੀਆਂ ਘਟਨਾਵਾਂ ਵਾਪਰਨੀਆਂ ਚਿੰਤਾ ਦਾ ਵਿਸ਼ਾ ਹਨ, ਜਿਸ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੂੰ ਢੁੱਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਸੁਰੇਸ਼ ਅਰੋੜਾ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ।ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਪੁਲਿਸ ਦੀ ਚੌਕਸੀ ਹੋਰ ਵਧਾਉਣ ਦੀ ਮੰਗ ਕੀਤੀ ਗਈ ਹੈ।ਇਸੇ ਦੌਰਾਨ ਡਾ. ਰੂਪ ਸਿੰਘ ਸਕੱਤਰ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਚਰਨਜੀਤ ਸਿੰਘ ਅਨੁਸਾਰ ਅੱਜ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਪਾਸੋਂ ਇਕ ਮੋਬਾਈਲ ਦੀ ਬਰਾਮਦੀ ਵੀ ਹੋਈ ਹੈ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply