ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਹਰੀ ਨਰਾਇਣ
ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਿਖੇ `ਬੇਟੀ ਬਚਾਓ ਬੇਟੀ ਪੜਾਓ` ਤਹਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿਚ ਓ.ਪੀ.ਡੀ ਵਿੱਚ ਪਹੁੰਚੇ ਮਰੀਜਾਂ ਦੇ ਵਾਰਸਾਂ ਅਤੇ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਬੇਟੀ ਦਾ ਸਿਖਿਅਤ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਪੜ ਲਿਖ ਕੇ ਉਹ ਆਪਣੇ ਪਰਿਵਾਰ ਤੇ ਕਿਸੇ ਕਿਸਮ ਦਾ ਬੋਝ ਨਾ ਬਣੇ ਅਤੇ ਆਉਣ ਵਾਲੀ ਜਿੰਦਗੀ ਵਿਚ ਪੈਰਾਂ ਸਿਰ ਖੜੀ ਹੋ ਕਿ ਆਪਣਾ ਅਤੇ ਆਪਣੇ ਪਰਿਵਾਰ ਦੇ ਚੰਗੇ ਪਾਲਣ ਪੋਸ਼ਣ ਵਿੱਚ ਸਹਿਯੋਗ ਕਰ ਸਕੇ।ਸਿਵਲ ਸਰਜਨ ਵਲੋਂ ਪੀ.ਸੀ.ਪੀ.ਐਨ.ਡੀ.ਟੀ ਐਕਟ ਬਾਰੇ ਵੀ ਚਾਨਣਾ ਪਾਇਆ ਗਿਆ।ਜਿਲਾ ਪਰਿਵਾਰ ਭਲਾਈ ਅਫਸਰ ਡਾ: ਰਵਨਜੀਤ ਕੌਰ ਬਰਾੜ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਭਰੂਣ ਹੱਤਿਆ ਸਾਡੇ ਸਮਾਜ ਲਈ ਇਕ ਬਹੁਤ ਵੱਡੀ ਚੁਨੌਤੀ ਹੈ। ਜਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਨੇ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ: ਰਵਨਜੀਤ ਕੋਰ ਬਰਾੜ, ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ, ਸੀਨੀਅਰ ਮੈਡੀਕਲ ਅਫਸਰ ਡਾ: ਸਤੀਸ਼ ਗੋਇਲ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਪ੍ਰੋਜੈਕਸਨਿਸ ਕੇਵਲ ਕਿ੍ਰਸ਼ਨ ਸਰਮਾ, ਨਰਸਿੰਗ ਸਿਸਟਰ ਵੀਨਾ ਕੁਮਾਰੀ ਅਤੇ ਜਗਦੀਸ਼ ਰਾਮ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media