Tuesday, July 7, 2026

ਸਰਕਾਰ ਵਲੋ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਪਹੁੰਚਣਗੀਆਂ ਲੋਕਾਂ ਦੇ ਘਰ ਡੀ.ਸੀ

ਹੁਣ ਨਹੀ ਮਾਰਣੇ ਪੈਣਗੇ ਸਰਕਾਰੀ ਦਫਤਰਾਂ ਦੇ ਚੱਕਰ

PPN1510201709ਅੰਮਿ੍ਤਸਰ 15 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋ ਛੇਤੀ ਹੀ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਦਾ ਮਕਸਦ ਸਰਕਾਰ ਵਲੋ ਲੋਕਾਂ ਦੀ ਭਲਾਈ ਵਾਲੀਆਂ ਸਕੀਮਾਂ ਜਿਵੇ ਕਿ ਆਟਾ ਦਾਲ, ਪੈਨਸ਼ਨ, ਨੀਲੇ ਕਾਰਡ, ਅੰਗਹੀਣ ਵਿਅਕਤੀਆਂ ਦੇ ਮੈਡੀਕਲ ਸਰਟੀਫਿਕੇਟ ਆਦਿ ਸਕੀਮਾਂ ਨੂੰ ਲੋਕਾਂ ਦੇ ਘਰ ਘਰ ਤੱਕ ਪਹੁੰਚਾਇਆ ਜਾਵੇਗਾ।
ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋ ਜ਼ਲਦ ਹੀ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ।ਜਿਸ ਦਾ ਮਕਸਦ ਪਿੰਡ ਪੱਧਰ ਤੇ ਗਰੀਬ ਤੋ ਗਰੀਬ ਵਿਅਕਤੀ ਨੂੰ ਸਰਕਾਰ ਵਲੋ ਚਲਾਈ ਜਾਂਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਉਨਾਂ ਦਾ ਬਣਦਾ ਹੱਕ ਉਨਾਂ ਨੂੰ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਸਰਕਾਰ ਵਲੋ ਹਰ ਪਿੰਡ ਵਿਚ ਖੁਸ਼ਹਾਲੀ ਦੇ ਰਾਖੇ ਵਿਅਕਤੀ ਤਾਇਨਾਤ ਕੀਤੇ ਜਾਣਗੇ ਅਤੇ 5 ਤੋ 10 ਪਿੰਡਾਂ ਦੀ ਇਕ ਕਮੇਟੀ ਬਣਾਈ ਜਾਵੇਗੀ ਜਿਸ ਦੇ ਇੰਚਾਰਜ ਐਕਸੀਅਨ, ਬੀ.ਡੀ.ਓ ਅਤੇ ਸੀ.ਡੀ.ਪੀ.ਓ ਹੋਣਗੇ।ਉਨਾਂ ਕਿਹਾ ਕਿ ਇਸ ਯੋਜਨਾ ਦੇ ਮੁੱਖ ਉਦੇਸ਼ ਲੋਕਾਂ ਦੇ ਸਰਕਾਰੀ ਦਫਤਰਾਂ ਦੇ ਚੱਕਰਾਂ ਤੋ ਬਚਾਉਣਾ ਹੈ।ਉਨਾਂ ਦੱਸਿਆ ਕਿ ਜਿੰਨਾਂ ਵਿਅਕਤੀਆਂ ਦੀ ਸਲਾਨਾ ਆਮਦਨ 60 ਹਜਾਰ ਰੂਪਏ ਤੋ ਘੱਟ ਹੈ ਅਤੇ ਢਾਈ ਏਕੜ ਤੋ ਘੱਟ ਜਮੀਨ ਹੈ, ਉਹ ਸਰਕਾਰ ਵਲੋ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਦਾ ਹੈ।ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਭਲਾਈ ਸਕੀਮ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੀਆਂ ਲਿਸਟਾਂ ਪਿੰਡਾਂ ਵਾਈਜ਼ ਤਿਆਰ ਕਰਨ।ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਲੋੜਵੰਦ ਵਿਅਕਤੀ ਤੱਕ ਭਲਾਈ ਸਕੀਮਾਂ ਦਾ ਲਾਭ ਪਹੰੁਚਣਾ ਚਾਹੀਦਾ ਹੈ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਭਾਸ਼ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਨੇ ਕਿਹਾ ਕਿ ਹਰੇਕ ਪਿੰਡਾਂ ਵਿਚ ਤਾਇਨਾਤ ਵਿਅਕਤੀਆਂ ਵਲ ਲੋਕਾਂ ਨੂੰ ਸਰਕਾਰ ਵਲੋ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਉਨਾਂ ਦੇ ਫਾਰਮ ਪਿੰਡ ਪੱਧਰ ਤੇ ਹੀ ਭਰੇ ਜਾਣੇ ਚਾਹੀਦੇ ਹਨ ਤਾਂ ਜੋ ਉਨਾਂ ਨੂੰ ਸਰਕਾਰੀ ਦਫਤਰਾਂ ਦੇ ਵਿਚ ਆ ਕੇ ਖੰਜਲ ਖੁਆਰ ਨਾ ਹੋਣਾ ਪਵੇ।ਉਨਾਂ ਨੇ ਮੀਟਿੰਗ ਵਿਚ ਹਾਜਰ ਸਬੰਧਤ ਅਧਿਕਾਰੀਆਂ ਨੂੰ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੀਟਿੰਗ ਵਿਚ ਹੋਰਨਾਂ ਤੋ ਇਲਾਵਾ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਨਰਿੰਦਰਜੀਤ ਸਿੰਘ ਪੰਨੂੰ ਜ਼ਿਲਾ ਸੁੱਰਿਖਆ ਅਫਸਰ, ਰਣਜੀਤ ਸਿੰਘ ਬਾਗਬਾਨੀ ਅਫਸਰ, ਰਾਜੇਸ ਕੁਮਾਰ, ਉਪ ਸਿੱਖਿਆ ਅਫਸਰ, ਡਾ: ਰਾਹੁਲ ਅਰੋੜਾ ਰੂਰਲ ਮੈਡੀਕਲ ਅਫਸਰ, ਸ਼੍ਰੀਮਤੀ ਪਰਮਜੀਤ ਕੌਰ ਡਿਪਟੀ ਸੀ.ਈ ਜ਼ਿਲਾ ਪੀ੍ਰਸਦ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply