ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਿਲਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 19 ਅਕਤੂਬਰ ਨੂੰ ਸ਼ਾਮ ਸਾਢੇ 6 ਵਜੇ ਤੋਂ ਰਾਤ ਸਾਢੇ 9 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।ਇਸ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿਚ ਪਟਾਕੇ ਚਲਾਉਣ ’ਤੇ ਪੂਰਨ ਮਨਾਹੀ ਹੋਵੇਗੀ।ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਮੈਜਿਸਟਰੇਟ ਨੇ ਦੀਵਾਲੀ ਵਾਲੀ ਸ਼ਾਮ ਸਾਢੇ 6 ਵਜੇ ਤੋਂ ਪਹਿਲਾਂ ਅਤੇ ਰਾਤ ਸਾਢੇ 9 ਵਜੇ ਤੋਂ ਬਾਅਦ ਪਟਾਕੇ ਚਾਲਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਇਹ ਹੁਕਮ ਮਾਣਯੋਗ ਅਦਾਲਤ ਵਿਚ ਚੱਲ ਰਹੇ ਇਸ ਕੇਸ ਦੀ ਅਗਲੀ ਤਾਰੀਕ 26 ਅਕਤੂਬਰ ਤੱਕ ਲਾਗੂ ਰਹਿਣਗੇ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media