Saturday, November 7, 2026

ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਅਵਤਾਰ ਸਿੰਘ ਬਿਲਿੰਗ ਦੇ 7ਵੇਂ ਨਾਵਲ ਦੀ ਘੁੰਡ ਚੁਕਾਈ ਅੱਜ

Behari Lal Saddiਸਮਰਾਲਾ 15 ਅਕਤੂਬਰ (ਪੰਜਾਬ ਪੋਸਟ- ਕੰਗ)- ਪੰਜਾਬੀ  ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਅੱਜ ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਸਵੇਰੇ 10 ਵਜੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਕੀਤੀ ਜਾ ਰਹੀ ਹੈ।ਇਸ ਮੀਟਿੰਗ ਦੌਰਾਨ ਸਾਹਿਤ ਸਭਾ ਦੇ ਮੁੱਢਲੇ ਮੈਂਬਰ ਅਤੇ ਪ੍ਰਵਾਸੀ ਭਾਰਤੀ ਅਵਤਾਰ ਸਿੰਘ ਬਿਲਿੰਗ ਦੇ ਸੱਤਵੇਂ ਨਾਵਲ ‘ਗੁਲਾਬੀ ਨਗ ਵਾਲੀ ਮੁੰਦਰੀ’ ਦੀ ਘੁੰਡ ਚੁਕਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਬਲਵਿੰਦਰ ਸਿੰਘ ਚਹਿਲ ਯੂ.ਕੇ ਨੂੰ ਉਸ ਵੱਲੋਂ ਲਿਖੀ ਕਿਤਾਬ ‘ਇਟਲੀ ਵਿੱਚ ਸਿੱਖ ਫੌਜੀ’ ਜੋ ਕਿ ਦੂਜੇ ਵਿਸ਼ਵ ਯੁੱਧ ਮੌਕੇ ਸਿੱਖਾਂ ਦੁਆਰਾ ਕੀਤੀਆਂ ਕੁਰਬਾਨੀਆਂ ਸਬੰਧੀ ਹੈ, ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਹਾਜ਼ਰ ਲੇਖਕ, ਕਵੀ, ਕਹਾਣੀਕਾਰ ਆਪਣੀਆਂ ਰਚਨਾਵਾਂ ਪੇਸ਼ ਕਰਨਗੇ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply