ਸਮਰਾਲਾ 15 ਅਕਤੂਬਰ (ਪੰਜਾਬ ਪੋਸਟ- ਕੰਗ)- ਕਾਂਗਰਸ ਪਾਰਟੀ ਨਸ਼ਾਬੰਦੀ, ਕਰਜਾ ਮੁਆਫੀ, ਘਰ ਘਰ ਨੌਕਰੀ ਆਦਿ ਵਾਅਦਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਤੇ ਕਾਬਜ ਹੋਈ ਹੈ, ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਪਾਰਟੀ ਨੇ ਇਨਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਠੰਡੇ ਬਸਤੇ ਵਿੱਚ ਪਾ ਕੇ ਰੱਖ ਦਿੱਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਚਰਨਜੀਤ ਸਿੰਘ ਬਰਾੜ ਓ.ਐਸ.ਡੀ ਨੇ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਦਾ ਧਿਆਨ ਵਾਅਦਿਆਂ ਤੋਂ ਭਟਕਾਉਣ ਲਈ ਤਰਾਂ ਤਰਾਂ ਦੇ ਹੱਥ ਕੰਡੇ ਅਪਣਾ ਰਹੀ ਹੈ, ਪਰ ਪੰਜਾਬ ਦੇ ਲੋਕ ਇੱਕ ਵਾਰ ਧੋਖਾ ਖਾ ਗਏ ਹਨ, ਹੁਣ ਕਾਂਗਰਸ ਸਰਕਾਰ ਦੀਆਂ ਕੌਝੀਆਂ ਚਾਲਾਂ ਵਿੱਚ ਨਹੀਂ ਫਸਣਗੇ।ਉਨਾਂ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਆਂ ਦੀ ਸੱਚੀ ਹਮਦਰਦ ਪਾਰਟੀ ਹੈ, ਜਿਸ ਤਹਿਤ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਉਪਰ ਪੂਰਾ ਦਬਾਓ ਪਾਇਆ ਜਾ ਰਿਹਾ ਹੈ ਤਾਂ ਜੋ ਵੋਟਾਂ ਵੇਲੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਕਰਵਾਇਆ ਜਾਵੇ। ਉਨਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਇੱਕ ਯੋਗ ਰਣਨੀਤੀਕਾਰ ਦੀ ਤਰਾਂ ਪਾਰਟੀ ਨੂੰ ਚਲਾ ਰਹੇ ਹਨ, ਜਿਸ ਤਹਿਤ ਉਨਾਂ ਪਾਰਟੀ ਦੇ ਸਰਗਰਮ ਅਤੇ ਨਿਧੱੜਕ ਆਗੂਆਂ ਨੂੰ ਪਾਰਟੀ ਦੇ ਬੁਲਾਰਿਆਂ ਵਜੋਂ ਨਿਯੁਕਤ ਕੀਤਾ ਗਿਆ ਹੈ, ਇਹ ਇੱਕ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਸਾਰੇ ਫਰੰਟਾਂ ਤੇ ਫੇਲ ਸਾਬਤ ਹੋਈ ਹੈ, ਜਿਸ ਕਾਰਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ।ਅਕਾਲੀ ਸਰਕਾਰ ਵੇਲੇ ਸ਼ੁਰੂ ਹੋਏ ਵਿਕਾਸ ਦੇ ਕਾਰਜ ਵੀ ਕਾਂਗਰਸ ਸਰਕਾਰ ਦੇ ਆਉਣ ਨਾਲ ਠੱਪ ਹੋ ਕੇ ਰਹਿ ਗਏ ਹਨ।ਇਸ ਮਿਲਣੀ ਵੇਲੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਅੜੈਚਾਂ, ਮਨਜੀਤ ਸਿੰਘ ਮਦਨੀਪੁਰ, ਵਿਜੈ ਕੁਮਾਰ ਵੇਰਕਾ, ਬਲਵਿੰਦਰ ਸਿੰਘ ਬੰਬ, ਰਾਜਿੰਦਰ ਸਿੰਘ ਆਦਿ ਵੀ ਹਾਜਰ ਸਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media