ਅੰਮ੍ਰਿਤਸਰ, 16 ਅਕਤੁਬਰ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਵਰੇਗੰਢ੍ਹ `ਤੇ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ।ਉਹ ਇੱਕ ਅਜਿਹੇ ਮਹਾਨ ਵਿਗਿਆਨੀ ਸਨ, ਜਿੰਨ੍ਹਾਂ ਨੇ ਆਪਣੇ `ਮਿਜ਼ਾਈਲ ਸੁਰੱਖਿਆ ਪ੍ਰੋਗਰਾਮ` ਨਾਲ ਭਾਰਤ ਦਾ ਨਾਂ ਉਚਾ ਕੀਤਾ ਸੀ।ਉਹ ਅਕਸਰ ਬੱਚਿਆਂ ਨਾਲ ਗੱਲਬਾਤ ਕਰਦੇ ਰਹਿੰਦੇ ਸਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਹਮੇਸ਼ਾ ਜਿ਼ੰਦਗੀ ਵਿੱਚ ਅਗਾਂਹਵਧੂ ਸੋਚ ਲਈ ਪ੍ਰੇਰਿਤ ਕਰਦੇ ਸਨ ।
ਵਿਦਿਆਰਥੀਆਂ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਨੂੰ ਸ਼ਰਧਾਂਜਲੀ ਭੇਂਟ ਕੀਤੀ ।ਵਿਦਿਆਰਥੀਆਂ ਨੇ ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ, ਦੇਸ਼ ਦੇ ਵਿਕਾਸ ਲਈ ਉਨ੍ਹਾਂ ਦੀ ਅਣਥੱਕ ਮਿਹਨਤ, ਉਨ੍ਹਾਂ ਦੁਆਰਾ ਲਿਖੀਆਂ ਪ੍ਰੇਰਨਾਤਮਤਕ ਪੁਸਤਕਾਂ ਜੋ ਸਦਾ ਲੋਕਾਂ ਦੇ ਦਿਲ ਦਿਮਾਗ `ਤੇ ਆਪਣੀ ਛਾਪ ਛੱਡਦੀਆਂ ਹਨ, ਬਾਰੇ ਦੱਸਿਆ।ਵਿਦਿਆਰਥੀਆਂ ਨੇ ਉਹਨਾਂ ਵਲੋਂ ਰਚੀਆਂ ਕਵਿਤਾਵਾਂ ਪੜ੍ਹੀਆਂ ਅਤੇ ਉਹਨਾਂ ਦੇ ਆਦਰਸ਼ਾਂ ਨੂੰ ਦਰਸਾਉਂਦਾ ਹੋਇਆ ਇੱਕ ਨਾਟਕੀ ਰੂਪ ਵੀ ਪੇਸ਼ ਕੀਤਾ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੀ ਇਸ ਮਹਾਨ ਵਿਗਿਆਨਕ ਨੂੰ ਯਾਦ ਕਰਨ ਦੇ ਯਤਨਾਂ ਲਈ ਪ੍ਰਸ਼ੰਸਾ ਕੀਤੀ, ਜਿਸ ਨੇ ਇੱਕ ਅਜਿਹਾ ਦਾਇਰਾ ਕਾਇਮ ਕੀਤਾ ਸੀ, ਜੋ ਅਜੋਕੇ ਵਿਦਿਆਰਥੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰਦਾ ਹੈ।ਸਕੂਲ ਦੇ ਪ੍ਰਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਅਜਿਹੀ ਮਹਾਨ ਸ਼ਖ਼ਸੀਅਤ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਦੀ ਲੋੜ `ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸਾਡੀ ਸੱਚੀ ਸ਼ਰਧਾਂਜਲੀ ਉਨ੍ਹਾਂ ਦੁਆਰਾ ਦਿਖਾਏ ਗਏ ਰਸਤੇ ਤੇ ਚਲਣਾ ਹੀ ਹੈ ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media