ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ)-ਮੁਹਾਲੀ ਨੇੜੇ ਪਿੰਡ ਭੂਆਖੇੜੀ ਦੇ ਰਹਿਣ ਵਾਲੇ ਸ. ਬਲਵਿੰਦਰ ਸਿੰਘ ਨਾਮੀ ਸਿੱਖ ਨੌਜਵਾਨ ਜੋ ਆਪਣੀ ਰਿਸ਼ਤੇਦਾਰੀ ‘ਚ ਜਾ ਰਿਹਾ ਸੀ। ਉਸ ਦੀ ਪਿੰਡ ਸਨੇਟਾ ਨੇੜੇ ਤਿੰਨ ਮੁਸਲਮਾਨ ਨੌਜਵਾਨਾਂ ਵੱਲੋਂ ਜਬਰੀ ਦਾੜ੍ਹੀ ਤੇ ਮੁੱਛ ਕੱਟਣ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਬੇਸ਼ੱਕ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੀਆਂ ਧਾਰਾਵਾਂ ਹੇਠ ਸਬੰਧਤਾਂ ਖਿਲਾਫ ਕੇਸ ਦਰਜ ਕਰਕੇ ਕੁੱਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫਿਰ ਵੀ ਪੁਲਿਸ ਨੂੰ ਇਸ ਘਟਨਾ ਦੀ ਤਹਿ ਤੀਕ ਜਾਣਾ ਚਾਹੀਦਾ ਹੈ ਕਿ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦਾ ਅਸਲ ਮਕਸਦ ਕੀ ਸੀ ਤੇ ਇਸ ਪਿੱਛੇ ਕੋਈ ਸਾਜਿਸ਼ ਤਾਂ ਨਹੀਂ? ਉਨ੍ਹਾਂ ਕਿਹਾ ਕਿ ਹਰੇਕ ਧਰਮ ਆਪਣੀ-ਆਪਣੀ ਜਗ੍ਹਾ ਸਤਿਕਾਰਯੋਗ ਹੈ, ਪਰ ਕਿਸੇ ਵਿਅਕਤੀ ਵੱਲੋਂ ਦੂਜੇ ਧਰਮ ਦੇ ਵਿਅਕਤੀ ਦੀ ਦਾੜ੍ਹੀ ਤੇ ਮੁੱਛ ਕੱਟਣੀ ਜ਼ਰੂਰ ਕੋਈ ਸਾਜਿਸ਼ ਹੋ ਸਕਦੀ ਹੈ ਤੇ ਇਸ ਤਰ੍ਹਾਂ ਦੀ ਘਟਨਾ ਨਾਲ ਫਿਰਕਿਆਂ ਵਿੱਚ ਕੁੜੱਤਣ ਪੈਦਾ ਹੋ ਸਕਦੀ ਹੈ। ਇਸ ਲਈ ਅਜਿਹੀ ਘਟਨਾ ਦੀ ਤਹਿ ਤੱਕ ਜਾਣਾ ਚਾਹੀਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …