Saturday, December 21, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਗੁਰਮਤਿ ਸਿੱਖ ਸਿਧਾਂਤਾਂ ਬਾਰੇ ਕਲਾਸ ਆਰੰਭ

OLYMPUS DIGITAL CAMERA
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ) –  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੱਜ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਅਤੇ ਬੱਚਿਆਂ ਵਿੱਚ ਉਹਨਾਂ ਦੇ ਹਾਣੀ ਵਿਦਿਆਰਥੀਆਂ ਦੁਆਰਾ ਸਿੱਖੀ ਸਿਧਾਂਤ ਦਾ ਪ੍ਰਚਾਰ ਕਰਨ ਦੇ ਉਦੇਸ਼ ਨਾਲ ਗੁਰਮਤਿ ਸਿਧਾਂਤ ਦਾ ਪ੍ਰਚਾਰ ਕਰਨ ਦੇ ਉਦੇਸ਼ ਨਾਲ ਗੁਰਮਤਿ ਸਿਧਾਂਤ ਦੀ ਕਲਾਸ ਸ਼ੁਰੂ ਕੀਤੀ ਗਈ । ਇਸ ਦੌਰਾਨ ਸ੍ਰ. ਉਜਾਗਰ ਸਿੰਘ ਜੀ ਮੈਂਬਰ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਤੇ ਪ੍ਰਧਾਨ ਭਾਈ ਵੀਰ ਸਿੰਘ ਅਕੈਡਮੀ ਉਚੇਚੇ ਤੌਰ ਤੇ ਸ਼ਾਮਲ ਹੋਏ । ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਉਪਰੰਤ ਅਰਦਾਸ ਕੀਤੀ ਗਈ ਅਤੇ ਪ੍ਰਣ ਕੀਤਾ ਗਿਆ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਗਿਆ ਅਨੁਸਾਰੀ ਹੋ ਕੇ ਆਪਣਾ ਜੀਵਨ ਜੀਉਣਗੇ ਅਤੇ ਆਪਣੇ ਸਾਥੀਆਂ ਵਿੱਚ ਗੁਰਮਤਿ ਸਿਧਾਂਤਾਂ ਦਾ ਪ੍ਰਚਾਰ ਕਰਨਗੇ । ਇਸ ਸਮਾਗਮ ਵਿੱਚ ਸਕੂਲ ਦੇ ਡਾਇਰੈਕਟਰ ਐਜੂਕੇਸ਼ਨ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਸੰਬੋਧਿਤ ਹੁੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਲਈ ਉੱਚੇ ਜੀਵਨ ਜਾਚ ਵਾਲੇ ਪ੍ਰਚਾਰਕਾਂ ਦੀ ਘਾਟ ਹੈ ਤਾਂ ਹੀ ਨੌਜਵਾਨ ਪੀੜ੍ਹੀ ਨਸ਼ਿਆਂ ਦਾ ਸ਼ਿਕਾਰ ਹੋ ਕੇ ਨਿਘਾਰ ਵੱਲ ਜਾ ਰਹੀ ਹੈ । ਅੱਜ ਦੇ ਸਮੇਂ ਦੀ ਇਹ ਪ੍ਰਮੁੱਖ ਲੋੜ ਹੈ ਕਿ ਵਿਦਿਆਰਥੀਆਂ ਨੂੰ ਗੁਰਮਤਿ ਤੋਂ ਜਾਣੂ ਕਰਵਾ ਕੇ ਉਹਨਾਂ ਦੇ ਜੀਵਨ ਨੂੰ ਸਹੀ ਸੇਧ ਦਿੱਤੀ ਜਾ ਸੱਕੇ । ਉਹਨਾਂ ਹਰ ਅਧਿਆਪਕ ਨੂੰ ਇਸ ਪਾਸੇ ਕਾਰਜਸ਼ੀਲ ਹੋਣ ਦੀ ਗੱਲ ਵੀ ਕਹੀ । ਭਾਈ ਵੀਰ ਸਿੰਘ ਅਕੈਡਮੀ ਦੇ ਮੈਂਬਰ ਡਾ: ਪਰਮਜੀਤ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਦੇ ਅਸਲ ਉਦੇਸ਼ ਦਾ ਗਿਆਨ ਕਰਵਾਉਂਦਿਆਂ ਧਰਮ ਨਾਲ ਜੁੜ ਕੇ ਚੰਗੇ ਸਮਾਜ ਦੀ ਸਿਰਜਨਾ ਕਰਨ ਦੀ ਪ੍ਰੇਰਨਾ ਦਿੱਤੀ । ਸਮਾਗਮ ਦੌਰਾਨ ਭਾਈ ਵੀਰ ਸਿੰਘ ਅਕੈਡਮੀ ਜੋ ਕਿ ਭਾਈ ਸਾਹਿਬ ਭਾਈ ਜਸਬੀਰ ਸਿੰਘ ਖੰਨਾ ਵਾਲਿਆਂ ਦੀ ਵਰਸੋਈ ਹੋਈ ਹੈ, ਦੇ ਸਮੂਹ ਮੈਂਬਰ ਸਾਹਿਬਾਨ ਨੂੰ ਗੁਰੂ ਸਾਹਿਬ ਜੀ ਦੀ ਹਜੂਰੀ ਵਿੱਚ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ । ਇਸ ਸਮਾਗਮ ਵਿੱਚ ਡਾ: ਧਰਮਵੀਰ ਸਿੰਘ, ਸ੍ਰ. ਅਮਰਜੀਤ ਸਿੰਘ, ਸਨੇਹਪਾਲ ਸਿੰਘ, ਸਕੂਲ ਦੇ ਧਾਰਮਿਕ ਅਧਿਆਪਕ ਸੁਖਜੀਤ ਕੌਰ, ਹਰਪ੍ਰੀਤ ਕੌਰ, ਯਾਦਵਿੰਦਰ ਸਿੰਘ ਅਤੇ ਇੰਟਰਨੈਸ਼ਨਲ ਸਕੂਲ ਤੋਂ ਸ਼੍ਰੀਮਤੀ ਕਲਿਆਣ ਕੌਰ ਸ਼ਾਮਲ ਹੋਏ ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …

Leave a Reply