Monday, January 6, 2025
Breaking News

ਸ਼੍ਰੋਮਣੀ ਕਮੇਟੀ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ

PPN180719
ਅੰਮ੍ਰਿਤਸਰ, 18  ਜੁਲਾਈ (ਗੁਰਪ੍ਰੀਤ ਸਿੰਘ) – ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਨਾਲ ਲੱਗਦੇ ਕਮਰੇ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਕਰਮਾਂ ਅਤੇ ਸੁਰੱਖਿਆ ਦਸਤੇ ਦੇ ਸਟਾਫ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਲਾ ਕੀਤਾ। ਅਰਦਾਸ ਭਾਈ ਕੁਲਵੰਤ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਂਦਾਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ.ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਸੁਖਰਾਜ ਸਿੰਘ ਐਡੀਸ਼ਨਲ ਮੈਨੇਜਰ, ਸ.ਪ੍ਰੀਤਪਾਲ ਸਿੰਘ ਐਲ.ਏ., ਸ.ਮਲਕੀਤ ਸਿੰਘ ਬਹਿੜਵਾਲ, ਭਾਈ ਗੁਰਚਰਨ ਸਿੰਘ ਅਰਦਾਸੀਆ, ਸ.ਜਤਿੰਦਰ ਸਿੰਘ ਫੋਟੋਗ੍ਰਾਫਰ, ਸ.ਪਰਮਜੀਤ ਸਿੰਘ, ਸ.ਕੁਲਦੀਪ ਸਿੰਘ, ਸ.ਗੁਰਮੁਖ ਸਿੰਘ ਅਤੇ ਸ.ਰਣਧੀਰ ਸਿੰਘ ਇੰਚਾਰਜ ਅਖੰਡਪਾਠਾਂ, ਬਾਬਾ ਸ਼ਿੰਦਾ ਸਿੰਘ ਕਾਰਸੇਵਾ ਵਾਲਿਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਅਕਾਲ ਯੂਨੀਵਰਸਿਟੀ ਵਿਖੇ `ਡਾ. ਮਨਮੋਹਨ ਸਿੰਘ ਚੇਅਰ ਇਨ ਡਿਵੈਲਪਮੈਂਟ ਇਕਨੌਮਿਕਸ` ਦੀ ਸਥਾਪਨਾ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ …

Leave a Reply