Wednesday, August 12, 2026

ਚੀਫ ਖਾਲਸਾ ਦੀਵਾਨ ਨੇ ਵਰਲਡ ਕਲਾਸ ਸੀ.ਕੇ.ਡੀ ਸਕੂਲ ਆਫ ਐਕਸੀਲੇਂਸ ਵਿਖੇ ਮਨਾਈ ਦੀਵਾਲੀ

PPN1710201708 PPN1710201709ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ਼ੁਭਮ ਇਨਕਲੇਵ ਦੋਬੁਰਜੀ ਵਿਖੇ ਨਵੇਂ ਬਣ ਚੁੱਕੇ ਵਰਲਡ ਕਲਾਸ ਸੀ.ਕੇ.ਡੀ ਸਕੂਲ ਆਫ ਐਕਸੀਲੇਂਸ ਵਿਖੇ ਦੀਵਾਲੀ ਮਨਾਈ ਗਈ।ਜਿਸ ਵਿੱਚ ਮੈਂਬਰਾਂ ਤੋਂ ਇਲਾਵਾ ਪ੍ਰਿੰਸੀਪਲ ਵੀ ਸ਼ਾਮਲ ਹੋਏ।ਸਕੂਲ ਬੈਂਡ ਵਲੋਂ ਮਹਿਮਾਨਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ।ਪ੍ਰਧਾਨ ਚਰਨਜੀਤ ਸਿੰਘ ਚੱਢਾ ਤੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਸਾਰੇ ਮੈਂਬਰਾਂ ਸਮੇਤ ਸਕੂਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।ਪ੍ਰਧਾਨ ਚੱਢਾ ਨੇ ਦਸਿਆ ਕਿ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਚੀਫ਼ ਖ਼ਾਲਸਾ ਦੀਵਾਨ ਦੇ ਅਧੀਨ ਪਹਿਲਾਂ ਤੋਂ ਸਫਲਤਾਪੂਰਵਕ ਚੱਲ ਰਹੇ 50 ਸਕੂਲਾਂ ਤੋਂ ਬਾਅਦ ਚੀਫ਼ ਖ਼ਾਲਸਾ ਦੀਵਾਨ ਦਾ 51ਵਾਂ ਸਕੂਲ ਹੋਣ ਦਾ ਮਾਨ ਪ੍ਰਾਪਤ ਕਰੇਗਾ।ਜਿਸ ਦਾ ਉਦੇਸ਼ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਭਰਾਵਾਂ ਦੇ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਦਿਆਂ ਉਨਾਂ ਨੂੰ ਉੱਚ ਪੱਧਰੀ ਇੰਟਰਨੈਸ਼ਨਲ ਪੱਧਰ ਦੀ ਵਿਦਿਆ ਪ੍ਰਦਾਨ ਕਰਨਾ ਹੋਵੇਗਾ।ਪੂਰੀ ਤਰ੍ਹਾਂ ਏ.ਸੀ ਸੁਵਿਧਾਵਾਂ ਨਾਲ ਲੈਸ ਸੀ.ਕੇ.ਡੀ ਸਕੂਲ ਵਿਚ ਵਰਲਡ ਕਲਾਸ ਕੁਆਲਿਟੀ ਐਜੂਕੇਸ਼ਨ ਅਤੇ ਵਿਦਿਆਰਥੀਆਂ ਲਈ ਅਤਿ ਅਤਿਆਂਧੁਨਿਕ ਕੰਪਿਊਟਰ ਅਤੇ ਸਾਇੰਸ ਲੈਬਾਂ ਉਪਲੱਬਧ ਹੋਣਗੀਆਂ।ਵਿਦਿਆਰਥੀਆਂ ਲਈ ਘੁੜਸਵਾਰੀ, ਤੀਰ ਅੰਦਾਜ਼ੀ ਅਤੇ ਤੈਰਾਕੀ ਵਰਗੀਆਂ ਆਧੁਨਿਕ ਖੇਡਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ ।ਅਰਦਾਸ ਤੋਂ ਬਾਅਦ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਹਾਜਰ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਦੇ ਨੁਕਸਾਨ ਤੋਂ ਜਾਣੂ ਕਰਵਾ ਕੇ  ਗ੍ਰੀਨ ਤੇ ਪਟਾਖੇ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨ।
ਇਸ ਮੌਕੇ ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਣਾ, ਹਰਮਿੰਦਰ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਇਜੀ: ਜਸਪਾਲ ਸਿੰਘ, ਕੁਲਜੀਤ ਸਿੰਘ, ਸੰਤੌਖ ਸਿੰਘ ਸੇਠੀ, ਡਾ: ਅਰਿਦਮਨ ਸਿੰਘ ਮਾਹਲ, ਕੁਲਜੀਤ ਸਿੰਘ, ਡਾ: ਧਰਮਵੀਰ ਸਿੰਘ ਅਤੇ ਚੀਫ ਖਾਲਸਾ ਦੀਵਾਨ ਦੇ ਇੰਜੀਨੀਅਰ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply