Tuesday, May 14, 2024

ਕਲਾ ਉਤਸਵ ਮੁਕਾਬਲਿਆਂ `ਚ ਸਰਕਾਰੀ ਸਕੂਲ ਦਸ਼ਮੇਸ਼ ਨਗਰ ਤੀਜੇ ਸਥਾਨ `ਤੇ

PPN1710201715ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪੱਧਰੀ ਕਲਾ ਉਤਸਵ ਵਿਜੂਅਲ ਆਰਟ ਅਤੇ ਥੀਏਟਰ 2017-18 ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮੁਕਾਬਲੇ ਖਾਲਸਾ ਕਾਲਜ ਸੀ: ਸੈ: ਸਕੂਲ ਵਿੱਚ ਕਰਵਾਏ ਗਏ।ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚੋਂ ਆਏ ਵਿਦਿਆਰਥੀਆਂ ਨੇ ਜਿਥੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ ਉੱਥੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ, ਅੰਧ-ਵਿਸ਼ਵਾਸ, ਦਾਜ ਪ੍ਰਥਾ, ਅਨਪੜ੍ਹਤਾ ਅਤੇ ਸਮਾਜ ਨੂੰ ਹੋਰ ਜਾਗਰੂਕ ਕਰਦੇ ਵੱਖ-ਵੱਖ ਨਾਟਕਾਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾਕਾਰੀ ਦੌਰਾਨ ਖੂਬ ਰੰਗ ਬੰਨਿਆ।ਸਰਕਾਰੀ ਸੀ:ਸੈ: ਸਕੂਲ, ਦਸ਼ਮੇਸ਼ ਨਗਰ ਦੇ ਵਿਦਿਆਰਥੀਆਂ ਵੱਲੋਂ ਨਾਟਕ “ਡੇਰਾ” ਖੇਡਿਆ ਗਿਆ ਅਤੇ ਤੀਸਰਾ ਸਥਾਨ ਹਾਸਲ ਕੀਤਾ।ਸਕੂਲ ਪਹੁੰਚਣ `ਤੇ ਜੇਤੂ ਵਿਦਿਆਰਥੀਆਂ ਦਾ ਪ੍ਰਿੰਸੀਪਲ ਸੁਦੀਪ ਕੌਰ ਤੋਂ ਇਲਾਵਾ ਰਜਿੰਦਰ ਕੌਰ, ਲਖਵਿੰਦਰ ਕੌਰ, ਮਨਦੀਪ ਕੌਰ ਅਤੇ ਗੁਰਪ੍ਰੀਤ ਸਿੰਘ ਆਦਿ ਟੀਚਰਾਂ ਨੇ ਸਨਮਾਨ ਕੀਤਾ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …

Leave a Reply