ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗ੍ਰਾਹਕਾਂ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਤਹਿਤ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਖਾਲਸਾ ਕਾਲਜ ਦੇ ਲੋਨ ਮੈਨੇਜਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਚਿਰਨਜੀਵ ਸਿੰਘ ਨੇ ਵੱਖ-ਵੱਖ ਖੇਤਰਾਂ ਨਾਲ ਜੁੜੇ ਗ੍ਰਾਹਕਾਂ ਨੂੰ ਪ੍ਰਧਾਨ ਮੰਤਰੀ ਮੁੰਦਰਾ ਯੋਜਨਾ ਦੇ ਫਾਇਦੇ ਦੱਸੇ।ਉਨਾਂ ਕਿਹਾ ਕਿ ਇਹ ਇੱਕ ਚੰਗਾ ਮੌਕਾ ਹੈ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ ਤੇ ਹੋਰ ਲੋੜਵੰਦਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਅਤੇ ਬੈਂਕ ਇਸ ਯੋਜਨਾ ਨੂੰ ਉਹ ਘਰ-ਘਰ ਪਹੰੁਚਾਉਣ ਲਈ ਯਤਨਸ਼ੀਲ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media