ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਡਬਲਯੂ. ਡਬਲਯੂ. ਐਫ਼. ਦੇ ਸਹਿਯੋਗ ਨਾਲ ਸਵੱਛ ਭਾਰਤ ਯੋਜਨਾ ਅਤੇ ਸੁਰੱਖਿਅਤ ਦੀਵਾਲੀ ਵਿਸ਼ੇ ’ਤੇ ਲੋਕਾਂ ’ਚ ਜਾਗਰੂਕਤਾ ਲਿਆਉਣ ਲਈ ਰੈਲੀ ਕੱਢੀ ਗਈ।ਜਿਸ ਨੂੰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫ਼ਾਇਨਾਂਸ) ਗੁਨਬੀਰ ਸਿੰਘ ਨੇ ਸਕੂਲ ਪ੍ਰਿੰਸੀਪਲ ਡੀ.ਕੇ ਸੰਧੂ ਦੀ ਮੌਜ਼ੂਦਗੀ ’ਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਹ ਰੈਲੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਤੋਂ ਸ਼ੁਰੂ ਹੋ ਕੇ ਆਸ-ਪਾਸ ਦੇ ਇਲਾਕਿਆਂ ’ਚ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਹੋਕਾ ਸੰਪੰਨ ਹੋਈ।ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media