ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਅਗਵਾਈ `ਚ ਵਿਦਿਆਰਥੀਆਂ ਨੇ ਦੀਵਾਲੀ ਨਾਲ ਸੰਬੰਧਿਤ ਵੱਖ-ਵੱਖ ਤਰ੍ਹਾਂ ਦਾ ਸਜਾਵਟੀ ਸਮਾਨ ਬਣਾਇਆ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੀਵੇ ਸਜ਼ਾਏ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੁੱਭਇਛਾਵਾਂ ਵਾਲੇ ਸੁੰਦਰ ਕਾਰਡ ਬਣਾਏ।ਨੌਵੀਂ ਜਮਾਤ ਦੇ ਵਿਦਿਆਰੀਥਆਂ ਨੇ ਘਰ ਸਜਾਉਣ ਲਈ ਸਜਾਵਟੀ ਸਮਾਨ ਬਣਾਇਆ, ਜਦਕਿ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਣਾਈ ਗਈ ਰੰਗੋਲੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦੇ ਹੋਏ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰਦੁਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿਤੀ।ਇਸ ਮੌਕੇ ਸਕੂਲ ਦੀਆਂ ਕਲਾ ਅਧਿਆਪਕਾਵਾਂ ਸ਼੍ਰੀਮਤੀ ਮਨਜਿੰਦਰ ਕੌਰ, ਸ਼੍ਰੀਮਤੀ ਇੰਦਰਪ੍ਰੀਤ ਕੌਰ, ਸ਼੍ਰੀਮਤੀ ਅਮਨਦੀਪ ਕੌਰ, ਟੀਨਾ ਸ਼ਰਮਾ ਅਤੇ ਵਿਦਿਆਰਥੀ ਹਾਜਰ ਸਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …