ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਰੈਲੀ ਕੱਢੀ ਗਈ।ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਇਸ ਰੈਲੀ ਦਾ ਆਯੋਜਨ ਕੀਤਾ ਗਿਆ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਹਰੀ ਝੰਡੀ ਦਿਖਾ ਕੇ ਇਸ ਰੈਲੀ ਦੀ ਸ਼ੁਰੂਆਤ ਕੀਤੀ ।ਡੀਨ, ਐਨ.ਐਸ.ਐਸ ਦੀ ਅਗਵਾਈ ਹੇਠ ਕੋਆਰਡੀਨੇਟਰਾਂ ਦੇ ਸਹਿਯੋਗ ਨਾਲ 100 ਤੋਂ ਵਧੇਰੇ ਐਨ.ਐਸ.ਐਸ ਵਲੰਟੀਅਰਾਂ ਨੇ ਹੱਥਾਂ ਵਿਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸੰਬੰਧੀ ਵੱਖ-ਵੱਖ ਸਲੋਗਨਾਂ ਵਾਲੇ ਬੈਨਰ ਫੜ ਕੇ ਪੂਰੇ ਬਾਬਾ ਫ਼ਰੀਦ ਕੈਂਪਸ ਵਿੱਚ ਇਹ ਜਾਗਰੂਕਤਾ ਰੈਲੀ ਕੱਢੀ।ਇਸ ਰੈਲੀ ਨੂੰ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਰਵਾਂ ਹੰੁਗਾਰਾ ਮਿਲਿਆ।ਸਾਰੇ ਐਨ.ਐਸ.ਐਸ ਦੇ ਵਲੰਟੀਅਰਾਂ ਨੇ ਪ੍ਰਣ ਲਿਆ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣਗੇ ਅਤੇ ਆਪਣੇ ਘਰ, ਪਿੰਡ ਅਤੇ ਸ਼ਹਿਰ ਦੇ ਲੋਕਾਂ ਨੂੰ ਪਟਾਖੇ ਨਾ ਚਲਾਉਣ ਅਤੇ ਵਾਤਾਵਰਣ ਨੂੰ ਸ਼ੋਰ ਅਤੇ ਹਵਾ ਪ੍ਰਦੂਸ਼ਣ ਤੋਂ ਬਚਾਉਣ ਲਈ ਜਾਗਰੂਕ ਕਰਨਗੇ।ਚੇਅਰਮੈਨ ਡਾ. ਧਾਲੀਵਾਲ ਨੇ ਕਿਹਾ ਕਿ ਅਜਿਹੇ ਉਪਰਾਲੇ ਦੀ ਅੱਜ ਦੇ ਸਮੇਂ ਵਿੱਚ ਬਹੁਤ ਲੋੜ ਹੈ।ਸਾਡੇ ਵਾਤਾਵਰਣ ਵਿੱਚ ਵੱਧ ਰਹੇ ਪ੍ਰਦੁਸ਼ਣ ਕਰਕੇ ਲੋਕ ਅਨੇਕਾਂ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ।ਉਹਨਾਂ ਨੇ ਕਿਹਾ ਕਿ ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …