ਸੈਰ ਸਪਾਟਾ ਸਨਅਤ ਦੀ ਹੱਬ ਬਣੇਗਾ ਅੰਮਿ੍ਰਤਸਰ – ਔਜਲਾ
ਅੰਮਿ੍ਤਸਰ, 18 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਸੈਰ ਸਪਾਟਾ ਅਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ
ਸਿੱਧੂ ਨੇ ਐਲਾਨ ਕੀਤਾ ਕਿ ਖਟਕੜ ਕਲਾਂ, ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬ ਸਰਕਾਰ ਵਲੋਂ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਦੀ ਯਾਦ ਵਿਚ ਬਣਾਇਆ ਜਾ ਰਿਹਾ ਅਜਾਇਬ ਘਰ 23 ਮਾਰਚ 2018 ਤੱਕ ਪੂਰਾ ਕਰ ਦਿੱਤਾ ਜਾਵੇਗਾ।ਅੱਜ ਸਥਾਨਕ ਕਿਲਾ ਗੋਬਿੰਦਗੜ ਵਿਖੇ ਸੈਰ ਸਪਾਟਾ ਮੇਲੇ ਦੇ ਸਮਾਪਤੀ ਸਮਾਗਮ ਮੌਕੇ ਬੋਲਦੇ ਸਿੱਧੂ ਨੇ ਕਿਹਾ ਕਿ ਗੁਰੂ ਨਗਰੀ ਅੰਮਿ੍ਰਤਸਰ ਪੰਜਾਬ ਆਉਂਦੇ ਸੈਲਾਨੀਆਂ ਦਾ ਮੁੱਖ ਕੇਂਦਰ ਹੈ ਅਤੇ ਇਸ ਸਨਅਤ ਨੂੰ ਤਰੱਕੀ ਵੱਲ ਲਿਜਾਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਉਨਾਂ ਕਿਹਾ ਕਿ ਇਸ ਲਈ ਜਿੱਥੇ ਅੰਮਿ੍ਰਤਸਰ ਦੇ ਨਾਲ ਲੱਗਦੇ ਸ਼ਹਿਰਾਂ ਨੂੰ ਇਕ ਸਰਕਟ ਵਜੋਂ ਵਿਕਸਤ ਕੀਤਾ ਜਾਵੇਗਾ, ਉਥੇ ਸ਼ਹਿਰ ਨੂੰ ਸਾਫ ਸੁਥਰਾ ਅਤੇ ਸੈਲਾਨੀਆਂ ਲਈ ਸੁਰੱਖਿਅਤ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ।ਉਨਾਂ ਕਿਹਾ ਕਿ ਅੰਮਿ੍ਰਤਸਰ ਵਿਚ ਵੱਧ ਤੋਂ ਵੱਧ ਅੰਤਰਰਾਸ਼ਟਰੀ ਉਡਾਨਾਂ ਚਾਲੂ ਕਰਵਾਈਆਂ ਜਾਣਗੀਆਂ ਤਾਂ ਕਿ ਲੋਕ ਸਿੱਧੇ ਇੱਥੇ ਆ ਜਾ ਸਕਣ।
ਇਸ ਮੌਕੇ ਬੋਲਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਅਦਾਕਾਰਾ ਦੀਪਾ ਸ਼ਾਹੀ ਦੇ ਜਿੰਨਾ ਅੰਮਿ੍ਰਤਸਰ ਦੀ ਸੈਰ-ਸਪਾਟਾ ਸਨਅਤ ਨੂੰ ਬੁਲੰਦੀਆਂ ’ਤੇ ਲਿਜਾਣ ਲਈ ਵੱਡਾ ਸਹਿਯੋਗ ਦਿੱਤਾ ਹੈ।ਉਨਾਂ ਕਿਹਾ ਕਿ ਜਿਥੇ ਸਰਕਾਰ ਆਪਣੀ ਪੱਧਰ ’ਤੇ ਸ਼ਹਿਰ ਨੂੰ ਵਿਕਸਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਉਥੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਏ ਸੈਲਾਨੀਆਂ ਦਾ ਦਿਲੋਂ ਜੀ ਆਇਆਂ ਕਹੀਏ ਅਤੇ ਉਹ ਅਭੁੱਲ ਯਾਂਦਾ ਇਥੋਂ ਲੈ ਕੇ ਜਾਣ।ਉਨਾਂ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਅੰਮਿ੍ਰਤਸਰ ਦਾ ਹਵਾਈ ਅੱਡੇ ਦੁਨੀਆਂ ਦੇ ਵੱਡੇ ਹਵਾਈ ਅੱਡਿਆਂ ਵਿਚ ਸ਼ਾਮਿਲ ਹੋਵੇ ਅਤੇ ਇਥੋਂ ਦੁਨੀਆਂ ਦੇ ਵੱਡੇ ਦੇਸ਼ਾਂ ਨੂੰ ਸਿੱਧੀਆਂ ਉਡਾਨਾਂ ਮਿਲਣ। ਇਸ ਮੌਕੇ ਕਲਾਕਾਰਾਂ ਵੱਲੋਂ ਬਹੁਤ ਖੂਬਸੂਰਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸਾਈਕਲ ਰੈਲੀ ਵੀ ਕੱਢੀ ਗਈ।ਮਹਿਮਾਨਾਂ ਨੇ ਇਸ ਮੌਕੇ ਵੱਖ-ਵੱਖ ਮੁਕਾਬਿਲਆਂ ਵਿਚੋਂ ਮੋਹਰੀ ਰਹੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਸੈਕਟਰੀ ਸੈਰ ਸਪਾਟਾ ਜਸਪਾਲ ਸਿੰਘ, ਡਾਇਰੈਕਟਰ ਸ਼ਿਵਦੁਲਾਰ ਸਿੰਘ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਰੀਜਨਲ ਡਾਇਰੈਕਟਰ ਦੇਵ ਬਰਮਨ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media