Tuesday, September 22, 2026

ਗੁਰਦਾਸਪੁਰ, ਪਠਾਨਕੋਟ ਤੇ ਤਰਨਤਾਰਨ ਜਿਲ੍ਹਿਆਂ ਦੇ ਕਾਲਜਾਂ (ਬੀ ਜ਼ੋਨ) ਦਾ ਜ਼ੋਨਲ ਯੁਵਕ ਮੇਲਾ 21 ਤੋਂ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਬੀ ਜ਼ੋਨ ਦਾ ਜ਼ੋਨਲ ਯੁਵਕ ਮੇਲਾ ਜਿਸ ਵਿਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜਿਲ੍ਹਿਆਂ ਦੇ ਸਬੰਧਤ ਕਾਲਜ ਭਾਗ ਲੈਣਗੇ, ਇਹ 21 ਅਕਤੂਬਰ ਤੋਂ ਸ਼ੁਰੂ ਹੋ ਕੇ 24 ਅਕਤੂਬਰ ਤਕ ਆਯੋਜਤ ਕੀਤਾ ਜਾ ਰਿਹਾ ਹੈ।
ਡਾ. ਜਗਜੀਤ ਕੌਰ, ਡਾਇਰੈਕਟਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਅਕਤੂਬਰ ਨੂੰ ਭੰਗੜਾ, ਸਮੂਹ ਸ਼ਬਦ/ਭਜਨ, ਸਮੂਹ ਗਾਇਨ (ਭਾਰਤੀ), ਵਾਰ ਗਾਇਨ, ਕਵੀਸ਼ਰੀ, ਪੇਟਿੰਗ, ਕਾਰੂਨਿੰਗ, ਪੋਸਟਰ ਮੇਕਿੰਗ, ਫੋਟੋਗ੍ਰਾਫੀ, ਕੋਲਾਜ, ਕਲੇਅ ਮਾਡਲਿੰਗ ਅਤੇ ਇੰਸਟਾਲੇਸ਼ਨ ਦੇ ਮੁਕਾਬਲੇ ਹੋਣਗੇ।
22 ਅਕਤੂਬਰ ਨੂੰ ਮਾਈਮ, ਪਹਿਰਾਵਾ ਪ੍ਰਦਰਸ਼ਨੀ, ਸਕਿੱਟ, ਲੋਕ ਸਾਜ਼, ਗੀਤ/ਗਜ਼ਲ, ਲੋਕ ਗੀਤ, ਕਿਊਜ਼, ਰੰਗੋਲੀ ਅਤੇ ਫੁਲਕਾਰੀ ਦੇ ਮੁਕਾਬਲਿਆਂ ਤੋਂ ਇਲਾਵਾ ਅਤੇ 23 ਅਕਤੂਬਰ ਨੂੰ ਇਕਾਂਗੀ, ਜਨਰਲ ਡਾਂਸ,ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਵੋਕਲ, ਪੋਈਟੀਕਲ ਸਿੰਪੋਜ਼ੀਅਮ, ਐਲੋਕਿਊਸ਼ਨ ਅਤੇ ਡੀਬੇਟ ਦੇ ਮੁਕਾਬਲੇ ਹੋਣਗੇ। ਅੰਤਿਮ ਦਿਨ 24 ਅਕਤੂਬਰ ਨੂੰ ਕਲਾਸੀਕਲ ਡਾਂਸ, ਗਿੱਧਾ, ਵੈਸਟਰਨ ਵੋਕਲ ਸੋਲੋ ਅਤੇ ਵੈਸਟਰਨ ਗਰੁੱਪ ਸੌਂਗ ਦੇ ਮੁਕਾਬਲੇ ਤੋਂ ਬਾਅਦ ਇਨਾਮ ਵੰਡ ਸਮਾਗਮ ਹੋਵੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply