Tuesday, August 4, 2026

ਬੰਦੀਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਮੁੱਚੇ ਸਿੱਖ Kirpal Badungerਜਗਤ ਨੂੰ ਬੰਦੀ ਛੋੜ ਦਿਵਸ ਦੀ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਬੰਦੀ ਛੋੜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਇਹ ਕੌਮੀ ਦਿਹਾੜਾ ਦੁਨੀਆਂ ਦੇ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿਚੋਂ ਰਿਹਾਅ ਕਰਵਾ ਕੇ ਬੇਮਿਸਾਲ ਪਰਉਪਕਾਰ ਦੀ ਉਦਾਹਰਨ ਪੇਸ਼ ਕੀਤੀ।ਗੁਰੂ ਸਾਹਿਬ ਦੇ ਜੀਵਨ ਵਿਚੋਂ ਸਾਨੂੰ ਹੱਕ ਸੱਚ ਦੀ ਪਹਿਰੇਦਾਰੀ ਲਈ ਨਿਡਰਤਾ ਨਾਲ ਵਿਚਰਨ ਦੀ ਪ੍ਰੇਰਨਾ ਮਿਲਦੀ ਹੈ।ਛੇਵੇਂ ਪਾਤਸ਼ਾਹ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਜ਼ੁਲਮ ਦੇ ਖਿਲਾਫ ਲੜਨ ਅਤੇ ਗੁਲਾਮੀ ਤੋਂ ਆਜ਼ਾਦੀ ਵੱਲ ਵੱਧਣ ਲਈ ਵਿਲੱਖਣ ਮਾਰਗ ਦਰਸਾਇਆ।ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿੱਥੇ ਅਸੀਂ ਆਪਣਾ ਚੌਗਿਰਦਾ ਦੀਪਮਾਲਾ ਨਾਲ ਰੁਸ਼ਨਾਉਣਾ ਹੈ ਉਥੇ ਹੀ ਅਸੀਂ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ।ਪ੍ਰੋ: ਬਡੂੰਗਰ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਸਾਨੂੰ ਆਤਮ ਮੰਥਨ ਕਰਦਿਆਂ ਗੁਰਮਤਿ ਜੁਗਤਿ ਅਨੁਸਾਰ ਜੀਵਨ ਦੀ ਘਾੜਤ ਘੜਨ ਲਈ ਯਤਨਸ਼ੀਲ ਹੋਣਾ ਪਵੇਗਾ।ਪ੍ਰੋ: ਬਡੂੰਗਰ ਨੇ ਸਮੂਹ ਸੰਗਤਾਂ ਨੂੰ ਇੱਕ ਵਾਰ ਫਿਰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply