ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਡਾ. ਸ਼ੇਨਾ
ਅਗਰਵਾਲ ਜਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਦਿੱਤੇ ਗਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ ਦੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ, ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਬਠਿੰਡਾ ਵਿਚ ਦੀਵਾਲੀ ਦੇ ਮੌਕੇ ’ਤੇ ਮਿਤੀ 19 ਅਕਤੂਬਰ 2017 ਨੂੰ ਸ਼ਾਮ 6:30 ਵਜੇ ਤੋਂ ਰਾਤ 9:30 ਵਜੇ ਤੱਕ ਆਮ ਪਬਲਿਕ ਪਟਾਕੇ ਚਲਾ ਸਕਦੀ ਹੈ।ਇਸੇ ਤਰਾਂ 19 ਅਕਤੂਬਰ 2017 ਨੂੰੂ ਸ਼ਾਮ 6:30 ਤੋਂ ਪਹਿਲਾਂ ਜਾਂ ਰਾਤ 9:30 ਵਜੇ ਤੋਂ ਬਾਅਦ ਕੋਈ ਵੀ ਪਟਾਕਾ ਨਹੀਂ ਚਲਾਇਆ ਜਾਵੇਗਾ। ਮਾਨਯੋਗ ਅਦਾਲਤ ਵਲੋਂ ਇਹ ਵੀ ਹੁਕਮ ਕੀਤਾ ਗਿਆ ਹੈ ਕਿ ਦੀਵਾਲੀ ਤੋ ਪਹਿਲਾਂ ਅਤੇ ਦੀਵਾਲੀ ਤੋਂ ਬਾਅਦ ਵੀ ਅਦਾਲਤ ਦੇ ਅਗਲੇ ਹੁਕਮਾਂ ਤੱਕ ਕੋਈ ਪਟਾਕਾ ਨਹੀਂ ਚਲਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ ਪਟਾਕੇ ਚਲਾਉਣ ’ਤੇ ਮਾਨਯੋਗ ਅਦਾਲਤ ਵਿਚ ਅਗਲੀ ਸੁਣਵਾਈ 26 ਅਕਤੂਬਰ 2017 ਤੱਕ ਪੂਰਨ ਤਰੌ ’ਤੇ ਪਾਬੰਧੀ ਲਗਾਈ ਜਾਂਦੀ ਹੈ।ਇਸ ਤੋਂ ਇਲਾਵਾ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਤੇਲ ਸੋਧਕ ਕਾਰਖਾਨਾ) ਫੂਲੋਖਾਰੀ ਦੇ ਨਜ਼ਦੀਕ ਪੈਂਦੇ ਪਿੰਡਾਂ (ਫੂਲੋਖਾਰੀ, ਰਾਮਾਂ ਮੰਡੀ, ਰਾਮਾਂ ਪਿੰਡ, ਰਾਮਸਰਾ, ਗਿਆਨਾ, ਕਣਕਵਾਲ) ਵਿਚ ਦੀਵਾਲੀ ਦੇ ਤਿਉਹਾਰ ਸਮੇਂ ਪਟਾਕੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।ਇਹ ਹੁਕਮ 17 ਅਕਤੂਬਰ 2017 ਤੋਂ 26 ਅਕਤੂਬਰ 2017 ਤੱਕ ਲਾਗੂ ਰਹਿਣਗੇ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media