ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸ਼ਾਮ
ਦੀ ਸ਼ਿਫ਼ਟ ਵਿੱਚ ਚਲ ਰਹੇ ਲੋੜਵੰਦ ਬੱੱਚਿਆਂ ਦੇ ਸਕੂਲ ਦੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੀ ਖੁਸ਼ੀ ਦੇ ਮੋਕੇ ਤੇ ਕੱੱਪੜੇ, ਫ਼ਲ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੰਡੀਆਂ ਗਈਆਂ।ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੱਤੀ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਕਿਹਾ ਕਿ ਪਟਾਕਿਆਂ `ਤੇ ਫਜ਼ੂਲ ਪੈਸੇ ਗੁਆਉਣ ਦੀ ਜਗ੍ਹਾ ਲੋੜਵੰਦ ਬੱੱਚਿਆਂ ਦੀ ਮਦਦ ਕਰ ਕੇ ਆਪਣੀ ਮਿਹਨਤ ਦੀ ਕਮਾਈ ਸਫ਼ਲ ਕਰਨੀ ਚਾਹੀਦੀ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media