ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀਆਂ ਹੋਣਹਾਰ ਖਿਡਾਰਣਾ ਨੇ ਜ਼ਿਲ੍ਹਾ ਪੱਧਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਵਿਖੇ ਕਰਵਾਏ ਗਏ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਰਮਨਪ੍ਰੀਤ ਕੌਰ, ਹਰਜਸਪ੍ਰੀਤ ਕੌਰ, ਜਸਲੀਨ ਕੌਰ ਤੇ ਸੁਰਭੀ ਖਿਡਾਰਣਾਂ ਸੂਬਾ ਪੱਧਰ ਦੇ ਟੂਰਨਾਮੈਂਟ ਲਈ ਚੁਣੀਆਂ ਗਈਆਂ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਅਤੇ ਮੈਂਬਰ ਇੰਚਾਰਜ ਸਾਹਿਬਾਨ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ, ਕੁਲਜੀਤ ਸਿੰਘ ਸਾਹਨੀ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਲਈ ਸ਼ੁਭਕਾਮਨਾਵਾਂ ਦਿੱੱਤੀਆਂ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …