Sunday, September 20, 2026

ਸੇਵਾਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ

ਅੰਮ੍ਰਿਤਸਰ 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅੰਮ੍ਰਿਤਸਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ PPN2010201705ਸੇਵਾਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ, ਜਿਸ ਵਿਚ ਸੇਵਾਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ ਗਏ।ਇਸ ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਬਕਾ ਜਿਲਾ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਜਗਦੀਸ਼ ਸਿੰਘ ਨਵਾਂ ਪਿੰਡ ਅਤੇ ਪ੍ਰਿੰਸੀਪਲ ਪ੍ਰਦੀਪ ਸਰੀਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਬੇਨਤੀ ਕੀਤੀ ਹੈ, ਜਿੰਨਾਂ ਵਿੱਚ ਮੁੱਖ ਤੌਰ `ਤੇ ਅੰਤਰਿਮ ਰਾਹਤ, ਮਹਿੰਗਾਈ ਭੱਤੇ ਦੀਆਂ ਦੋ ਕਿਸ਼ਤਾਂ ਅਤੇ 1-1-06 ਤੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਦੀ ਪੈਨਸ਼ਨ ਵਿਚ ਵਾਧਾ ਸ਼ਾਮਲ ਹਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply