Thursday, June 25, 2026

ਬੰਦੀਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਸਨਮਾਨਿਤ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਬੰਦੀ-ਛੋੜ ਦਿਵਸ (ਦੀਵਾਲੀ) ਮੌਕੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ PPN2010201709ਅਕਾਲ ਤਖ਼ਤ ਸਾਹਿਬ ਨੇ ਪੁਰਾਤਨ ਚੱਲੀ ਆ ਰਹੀ ਪੰਥਕ ਰਿਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਨਮਾਨ ਸਮਾਗਮ ਸਮੇਂ ਬਾਬਾ ਬਲਬੀਰ ਸਿੰਘ ਮੁੱਖੀ ਸ਼੍ਰੋਮਣੀ ਬੁੱਢਾ ਦਲ 96 ਕਰੋੜੀ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਬਿੱਧੀ ਚੰਦ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲੇ ਵੱਲੋਂ ਬਾਬਾ ਨਾਗਰ ਸਿੰਘ, ਤਰਨਾ ਦਲ ਬਾਬਾ ਬਕਾਲਾ ਵੱਲੋਂ ਬਾਬਾ ਗੱਜਣ ਸਿੰਘ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਤਰਲੋਕ ਸਿੰਘ ਖਿਆਲਾ ਵੱਲੋਂ ਬਾਬਾ ਸੁੱਖਾ ਸਿੰਘ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਦਰਸ਼ਨ ਸਿੰਘ, ਬਾਬਾ ਮੇਜਰ ਸਿੰਘ ਲੁਧਿਆਣੇ ਵਾਲੇ, ਬਾਬਾ ਸਾਬ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਵੱਸਣ ਸਿੰਘ ਮੜ੍ਹੀਆਵਾਲਾ, ਬਾਬਾ ਵਰਿਆਮ ਸਿੰਘ ਮੜ੍ਹੀਆਵਾਲਾ, ਬਾਬਾ ਮਾਨ ਸਿੰਘ ਮੜ੍ਹੀਆਵਾਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੂੰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੁਸ਼ਾਲਾ ਅਤੇ ਸਿਰੋਪਾਓ ਭੇਟ ਕੀਤੇ ਗਏ।
ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਹਰਭਜਨ ਸਿੰਘ ਮਨਾਵਾਂ, ਬਿਜੈ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸਿਮਰਜੀਤ ਸਿੰਘ, ਸਕੱਤਰ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply