ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਥੇ ਸਮੂਹ ਸ਼ਹਿਰ ਨਿਵਾਸੀ ਆਪਣੇ ਆਪਣੇ ਸੁੱਖ
ਅਤੇ ਅਰਾਮ ਲਈ ਦੀਵਾਲੀ ਮੌਕੇ ਪ੍ਰਮਾਤਮਾ ਕੋਲ ਅਰਦਾਸ ਕਰਦੇ ਹਨ ਉਥੇ ਹੀ ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਦੀ ਗੁਰੂ ਅਮਰਦਾਸ ਸਮਾਜ ਸੇਵਾ ਸੰਸਥਾ ਜੋ `ਸੇਵਕ ਕੋ ਸੇਵਾ ਬਨਿ ਆਈ` ਦੇ ਮਹਾਂਵਾਕ ਅਨੁਸਾਰ ਅੱਜ ਤੋਂ ਠੀਕ ਸਾਢੇ 13 ਕੁ ਸਾਲਾਂ ਤੋਂ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਦੀ ਸੇਵਾ ਕਰ ਰਹੀ ਹੈ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਿੰਘ ਦੇ ‘ਬੰਦੀ ਛੋੜ ਦਿਵਸ’ ਅਤੇ ‘ਦੀਵਾਲੀ ’ਦੇ ਸ਼ੁਭ ਦਿਨ ਮੌਕੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਅਤੇ ਚਿਲਡਰਨ ਹਸਪਤਾਲ ਬਠਿੰਡਾ ਵਿਖੇ ਫਲ ਅਤੇ ਗੁਰੂ ਕਾ ਲੰਗਰ, ਦਲੀਆਂ ਅਤੇ ਖੀਰ ਨਾਲ ਮਰੀਜ਼ਾਂ ਦੀ ਸੇਵਾ ਕੀਤੀ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੈਪਟਨ ਮੱਲ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਜਿੰਨਾਂ ਦੀ ਸਹਾਇਤਾ ਨਾਲ ਇਹ ਸੰਸਥਾਂ ਲੰਗਰ ਦੀ ਸੇਵਾ ਕਰਨ ਵਾਲੇ ਸਾਰੇ ਦਾਨੀ ਸੱਜਣਾਂ ਅਤੇ ਜੋ ਬਹੁਤ ਹੀ ਤਨਦੇਹੀ ਨਾਲ ਨਿਤਾਂਪ੍ਰਤੀ ਸੇਵਾ ਕਰਕੇ ਲੋੜਵੰਦਾਂ ਦੀ ਸਹਾਇਤਾ ਕਰ ਰਹੇ ਹਨ, ਉਨਾਂ ਨੇ ਖਾਸ਼ ਕਰਕੇ ਬੀਬੀਆਂ ਦਾ ਧੰਨਵਾਦ ਕੀਤਾ ਜਿਨਾਂ ਦੇ ਕਾਰਨ ਇਹ ਸੇਵਾ ਨਿਰਵਿਘਨ ਚੱਲ ਰਹੀ ਹੈ।ਉਨਾਂ ਨੇ ਇਹ ਵੀ ਦੱਸਿਆਂ ਕਿ ਸੰਸਥਾ ਵਲੋਂ ਸਿਵਲ ਹਸਪਤਾਲ ਵਿਖੇ ਬਣੀ ‘ਰੈਡ ਕਰਾਸ ਜਗਤ ਪ੍ਰਕਾਸ਼ ਸਰਾਂ’ ਦੀ ਸੇਵਾ ਸੰਭਾਲ ਵੀ ਕੀਤੀ ਜਾਂਦੀ ਹੈ, ਜਿਥੇ ਮਰੀਜ਼ਾਂ ਦੇ ਵਾਰਿਸ ਦਿਨ ਅਤੇ ਰਾਤ ਸਮੇਂ ਅਰਾਮ ਕਰ ਸਕਦੇ ਹਨ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਹਾਜਰ ਸਨ।
ਜ਼ਿਕਰਯੋਗ ਹੈ ਕਿ ਇਸ ਸੰਸਥਾਂ ਵੱਲੋਂ ਹਰ ਰੋਜ਼ ਸ਼ਾਮ ਦੇ ਸਮੇਂ ਪਿਛਲੇ ਕਈ ਸਾਲਾਂ ਤੋਂ ਮਰੀਜ਼ਾਂ ਲਈ ਲੰਗਰ ਵਰਤਾਇਆ ਜਾਂਦਾ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media