Friday, August 14, 2026

ਲੜਕੀ ਦੇ ਵਿਆਹ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ

ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਨਿਵਾਸੀ ਦਰਸ਼ਨ ਸਿੰਘ ਦੀ PPN2010201711ਲੜਕੀ ਦੇ ਵਿਆਹ ਦੀ ਖੁਸ਼ੀ ਵਿੱਚ ਪਰਿਵਾਰ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਵਾਹਿਗੁਰੂ ਦਾ ਸ਼ੁਕਰਾਨਾ ਮਨਾਉਦਿਆਂ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਚਰਨਜੀਤ ਸਿੰਘ, ਪ੍ਰਧਾਨ ਜਰਨੈਲ ਸਿੰਘ, ਦਿਲਬਾਗ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ ਮੱਕੜ, ਦਿਲਜੀਤ ਸਿੰਘ, ਹਰਜਿੰਦਰ ਸਿੰਘ, ਗੁਰਦਰਸਨ ਸਿੰਘ, ਪ੍ਰਿਤਪਾਲ ਸਿੰਘ, ਜੋਗਿੰਦਰ ਸਿੰਘ, ਨਰਿੰਦਰ ਸਿੰਘ ਹੈਪੀ ਆਦਿ ਮੈਂਬਰਾਂ ਨੇ ਹਾਜਰੀ ਭਰੀ।ਸੁਸਾਇਟੀ ਵਲੋਂ ਗ੍ਰਹਿ ਵਾਸੀ ਪਰਿਵਾਰ ਅਤੇ ਲੜਕੀ ਨੂੰ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply