ਫਾਜ਼ਿਲਕਾ, 21 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਜ਼ਹਬੀ ਸਿੱਖ ਵਾਲਮਿਕਿ ਭਲਾਈ ਫਰੰਟ ਪੰਜਾਬ ਵੱਲੋਂ ਫਾਜ਼ਿਲਕਾ ਦੇ ਜ਼ਿਲਾ
ਪ੍ਰਧਾਨ ਅਮਰਸੀਰ ਸਿੰਘ ਦੀ ਅਗਵਾਈ ਵਿਚ ਬੀਤੇ ਦਿਨੀਂ ਉਪਮੰਡਲ ਦੇ ਪਿੰਡ ਜੋੜਕੀ ਅੰਧੇਵਾਲੀ ਵਿਚ ਹੋਈ ਇੱਕ ਵਿਅਕਤੀ ਦੀ ਕਥਿਤ ਹੱਤਿਆ ਦੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਮੰਗ ਪੱਤਰ ਸੋਂਪਿਆ ਗਿਆ।
ਫਰੰਟ ਦੀ ਸੂਬਾ ਪ੍ਰਧਾਨ ਹਰਪਾਲ ਕੌਰ, ਜ਼ਿਲਾ ਪ੍ਰਧਾਨ ਅਮਰਸੀਰ ਸਿੰਘ, ਗੁਰਨੈਬ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ, ਰੂਪ ਸਿੰਘ, ਵਾਸੂਦੇਵ, ਹੰਸਰਾਜ ਸਿੰਘ, ਕੌਰ ਸਿੰਘ, ਸਰਬਜੀਤ ਸਿੰਘ ਅਤੇ ਲਖਵਿੰਦਰ ਸਿੰਘ ਨੇ ਦੱਸਿਆ ਕਿ 13 ਅਤੇ 14 ਅਕਤੂਬਰ 2017 ਦੀ ਦਰਮਿਆਨੀ ਰਾਤ ਨੂੰ 5 ਵਿਅਕਤੀਆਂ ਨੇ ਅਖੌਤੀ ਰੂਪ ਨਾਲ ਮਜ਼ਹਬੀ ਸਿੱਖ ਸਮਾਜ ਦੇ 24 ਵਰਿਆਂ ਦੇ ਨੋਜਵਾਨ ਨੂੰ ਕੁੱਟ ਕੁੱਟ ਮਾਰ ਦਿੱਤਾ ਸੀ।ਜਿਸ ਤੋਂ ਬਾਅਦ ਐਫ.ਆਈ.ਆਰ ਨੰਬਰ 109 ਵਿਚ ਧਾਰਾ 302, 148, 149, 506 ਦੇ ਤਹਿਤ ਮਾਮਲਾ ਦਰਜ਼ ਹੋਣ ਦੇ ਬਾਵਬੂਦ ਅੱਜ ਤੱਕ ਪੁਲਿਸ ਨੇ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ।ਉਨਾਂ ਮੰਗ ਕਰਦੇ ਹੋਏ ਕਿਹਾ ਕਿ ਉਕਤ ਵਿਅਕਤੀਆਂ ਨੂੰ ਜਲਦੀ ਗਿ੍ਰਫ਼ਤਾਰ ਕਰਕੇ ਸਮਾਜ ਦੇ ਲੋਕਾਂ ਨੂੰ ਇਨਸਾਫ਼ ਦੁਆਇਆ ਜਾਵੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media