Tuesday, June 23, 2026

ਦੇਸ਼ ਦੀ ਅੰਦਰੁਨੀ ਸੁਰੱਖਿਆ `ਚ ਪੁਲਿਸ ਦਾ ਵੱਡਾ ਯੋਗਦਾਨ- ਪੁਲਿਸ ਕਮਿਸ਼ਨਰ

ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਅੰਮਿ੍ਤਸਰ, 21 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਅਤੇ ਜਿਲਾ ਪੁਲਿਸ ਦਿਹਾਤੀ ਅੰਮਿ੍ਤਸਰ PPN2310201705ਵੱਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਕ੍ਰਮਵਾਰ ਪੁਲਿਸ ਲਾਈਨ ਲਾਰੈਂਸ ਰੋਡ ਅਤੇ ਦਬੁਰਜੀ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਕੀਤੇ ਗਏ।ਇਸ ਮੌਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਿਸ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।ਇਸ ਸਮਾਗਮਾਂ ਦੀ ਪ੍ਰਧਾਨਗੀ ਕਮਿਸ਼ਨਰ ਪੁਲਿਸ ਸ੍ਰੀ ਐਸ ਸ੍ਰੀਵਾਸਤਵ ਅਤੇ ਆਈ.ਜੀ ਬਾਰਡਰ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ ਨੇ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਿਲਾ ਸੈਸ਼ਨ ਜੱਜ ਕਰਮਜੀਤ ਸਿੰਘ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਸੁਨੀਲ ਦੱਤੀ, ਡੀ.ਆਈ.ਜੀ ਅਰੁਣ ਕੁਮਾਰ ਮਿੱਤਲ, ਐਸ.ਐਸ.ਪੀ ਪਰਮਪਾਲ ਸਿੰਘ, ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਡੀ.ਸੀ.ਪੀ ਏ. ਐਸ ਪਵਾਰ, ਡੀ.ਆਈ.ਜੀ, ਐਸ.ਐਸ.ਪੀ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ ।
ਇਸ ਮੌਕੇ ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਅਤੇ ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਵਡੇਰੀਆਂ ਕੁਰਬਾਨੀਆਂ ਕੀਤੀਆਂ ਹਨ। ਉਨਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੁਨੀ ਸੁਰੱਖਿਆ ਪ੍ਰਤੀ ਆਪਣੇ ਫਰਜਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ।
ਉਹਨਾਂ ਅੱਗੇ ਕਿਹਾ ਕਿ ਕਿਸੇ ਸ਼ਹੀਦ ਦੇ ਪਰਿਵਾਰ ਨੂੰ ਕੋਈ ਮੁਸਕਿਲ  ਹੋਵੇ ਤਾਂ ਉਨਾਂ ਨਾਲ ਵੀ ਰਾਬਤਾ ਕਰ ਸਕਦਾ ਹੈ।ਉਹਨਾਂ ਪੁਲਿਸ ਵਿਭਾਗ ਦੇ ਕਰਮਚਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਕਰਮਚਾਰੀ ਰਿਟਾਇਰਡ ਜਾਂ ਅਚਾਨਕ ਕੋਈ ਘਟਨਾਂ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਹਨਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਪਰਿਵਾਰ ਦੇ ਮੈਂਬਰਾਂ ਨਾਲ ਹਮੇਸ਼ਾ ਜੁੜੇ ਰਹਿਣ ਤਾਂ ਜੋ ਇਹਨਾਂ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਦਾ ਹੱਲ ਕੀਤਾ ਜਾ ਸਕੇ।
ਦੁਬਰਜੀ ਵਿਖੇ ਹੋਏ ਸਮਾਗਮ ਦੀ ਪ੍ਰਧਾਨਗੀ ਕਰਦੇ ਆਈ.ਜੀ ਸ੍ਰੀ ਪਰਮਾਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਕਿਹਾ ਕਿ 21 ਅਕਤੂਬਰ 1959 ਨੂੰ ਲੱਦਾਖ ਵਿੱਚ ਹੋਂਟ ਸਪਰਿੰਗਜ਼ ਦੇ ਸਥਾਨ ਤੇ ਚੀਨੀਆਂ ਹੱਥੋਂ ਸ਼ਹੀਦ ਹੋਏ, ਇੰਡੋ ਤਿਬਤੀਅਨ ਫੋਰਸ ਦੇ 10 ਜਵਾਨਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸਹੀਦ ਹੋਏ ਪੰਜਾਬ ਪੁਲਿਸ ਦੇ 22 ਅਫਸਰਾਂ ਅਤੇ 1768 ਪੁਲਿਸ ਕਰਮਚਾਰੀਆਂ, ਜਿਹਨਾਂ ਵਿੱਚ ਪੰਜਾਬ ਹੋਮਗਾਰਡਜ ਦੇ ਜਵਾਨ ਵੀ ਸ਼ਾਮਿਲ ਹਨ, ਨੂੰ ਅੱਜ ਦੇ ਦਿਨ ਸਾਡੇ ਵਲੋਂ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਉਹਨਾਂ ਵਲੋਂ ਦਿਖਾਏ ਗਏ ਕੁਰਬਾਨੀ ਅਤੇ ਤਿਆਗ ਦੇ ਰਸਤੇ ਚਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ।
ਇਸ ਮੌਕੇ ਤੇ ਆਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਭ ਵਰਗਾਂ ਦੇ ਲੋਕਾਂ ਨੇ ਜਿਹਨਾਂ ਵਿੱਚ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਿਲ ਸਨ, ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ।ਪੁਲਿਸ ਦੇ ਦਸਤਿਆਂ ਵੱਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਹਥਿਆਰ ਨੀਵੇਂ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵਲੋਂ ਮਾਤਵੀ ਧੁੰਨ ਵਜਾਈ ਗਈ। ਇਸ ਮੌਕੇ ਤੇ ਪੁਲੀਸ ਸ਼ਹੀਦ ਪਰਿਵਾਰਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੀ ਮੁਸ਼ਕਿਲਾਂ ਸੁਣੀਆਂ ਗਈਆਂ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply