ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ.(ਨਾਨ-ਮੈਡੀਕਲ) ਚੌਥਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ 3 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ।ਬੀ.ਐਸ.ਸੀ (ਨਾਨ-ਮੈਡੀਕਲ) ਚੌਥਾ ਸਮੈਸਟਰ ਦੀ ਵਿਦਿਆਰਥਣ ਦੀਕਸ਼ਾ ਰਾਣੀ ਨੇ 85.74% ਅੰਕ ਹਾਸਲ ਕਰਕੇ ਮੈਰਿਟ ਸੂਚੀ ਵਿਚ ਛੇਵੀਂ ਪੁਜੀਸ਼ਨ, ਰੁਮਨਦੀਪ ਕੌਰ ਨੇ 84.80% ਅੰਕਾਂ ਨਾਲ ਅੱਠਵੀਂ ਅਤੇ ਸਿਮਰਨਜੀਤ ਕੌਰ ਨੇ 84.21% ਅੰਕਾਂ ਨਾਲ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਦੱਸਵੀਂ ਪੁਜੀਸ਼ਨ ਹਾਸਲ ਕੀਤੀ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ‘ਤੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਹੋਣਹਾਰ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media