ਅੰਮ੍ਰਿਤਸਰ:, 21 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਤੇ ਅੰਮ੍ਰਿਤਸਰ ਦੀਆਂ ਸਮੂਹ ਸਾਹਿਤਕ ਸਭਾਵਾਂ ਦੇ ਸਹਿਯੋਗ ਨਾਲ ਬੇਦੀ ਲਾਲ ਸਿੰਘ ਸਾਹਿਤਕਾਰ ਯਾਦਗਾਰੀ ਕਮੇਟੀ ਵਲੋਂ ਅੱਜ 22 ਅਕਤੂਬਰ ਨੂੰ ਇਕ ਵਿਸ਼ੇਸ਼ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵਦਰਦ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਦੀਪਦੇਵਿੰਦਰ ਸਿੰਘ ਅਤੇ ਦਿਲਜੀਤ ਸਿੰਘ ‘ਬੇਦੀ’ ਨੇ ਸਾਂਝੇ ਤੌਰ `ਤੇ ਜਾਣਕਾਰੀ ਦੇਂਦਿਆਂ ਦੱਸਿਆ ਹੈ ਕਿ ਅੱਜ ਬਾਅਦ ਦੁਪਹਿਰ ਤਿੰਨ ਵਜੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕਵੀ ਦਰਬਾਰ ਸਮਾਗਮ ਹੋਵੇਗਾ ਜਿਸ ਵਿਚ ਕਵੀਸ਼ਰ ਗੁਰਦੀਪ ਸਿੰਘ ਪ੍ਰਵਾਨਾ ਦੀ ਪੁਸਤਕ `ਇਤਿਹਾਸਕ ਕਵੀਸ਼ਰੀ ਛੰਦਾ ਬੰਦੀ` ਰਲੀਜ਼ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਵਿਦਿਵਾਨ ਡਾ. ਜੋਗਿੰਦਰ ਸਿੰਘ ਕੈਰੋਂ ਅਤੇ ਪੁਸਤਕ `ਤੇ ਵਿਸ਼ੇਸ਼ ਚਰਚਾ ਡਾ. ਦਰਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਨਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media