Thursday, June 25, 2026

ਪੰਜਾਬ ਪੁਲਿਸ ਪਠਾਨਕੋਟ ਨੇ ਸ਼ਹੀਦਾਂ ਨੂੰ ਕੀਤਾ ਯਾਦ

ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਕੀਤਾ ਸਨਮਾਨਤ

PPN2110201712ਪਠਾਨਕੋਟ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰਾ ਇਸ ਵਾਰ ਵੀ ਪੁਲਿਸ ਸ਼ਹੀਦੀ ਦਿਵਸ ਪੁਲਿਸ ਲਾਈਨ ਪਠਾਨਕੋਟ ਵਿਖੇ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਇਸ ਮੋਕੇ ਤੇ ਸਭ ਤੋਂ ਪਹਿਲਾ ਪੰਜਾਬ ਪੁਲਿਸ ਦੇ ਸ਼ਹੀਦ ਹੋਏ ਕਰਮਚਾਰੀਆਂ ਦੇ ਨਾਮ ਪੜ ਕੇ ਸੁਣਾਏ ਗਏ।ਇਸ ਮਗਰੋਂ ਵਿਵੇਕ ਸੀਲ ਸੋਨੀ ਆਈ.ਪੀ.ਐਸ, ਕਨਵਰ ਰਵਿੰਦਰ ਵਿੱਕੀ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਅਤੇ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ ਰੂਪ ਵਿੱਚ ਸਨਮਾਨਤ ਕੀਤਾ ਗਿਆ।ਸਮਾਰੋਹ ਵਿੱਚ ਜਿਲਾ ਪਠਾਨਕੋਟ ਦੇ ਕੁੱਲ 12 ਸ਼ਹੀਦ ਕਰਮਚਾਰੀਆਂ ਦੇ ਪਰਿਵਾਰ ਅਤੇ ਜਿਲਾ ਦੇ ਸਾਰੇ ਪੁਲਿਸ ਥਾਣਿਆਂ ਦੇ ਇੰਚਾਰਜ ਵੀ ਹਾਜ਼ਰ ਸਨ।
ਇਸ ਮੋਕੇ ਵਿਵੇਕ ਸੀਲ ਸੋਨੀ ਆਈ.ਪੀ.ਐਸ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਨਾਂ ਚਾਹੀਦਾ ਹੈ।ਉਨਾ ਪੰਜਾਬ ਪੁਲਿਸ ਦੇ ਜਵਾਨਾਂ ਨੇ ਅਮਨ ਸਾਂਤੀ ਬਣਾਈ ਰੱਖਣ ਦੇ ਲਈ ਆਪਣੀ ਸ਼ਹਾਦਤ ਦਿੱਤੀ।ਉਨਾਂ ਹੋਰ ਵੀ ਪੁਲਿਸ ਜਵਾਨਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵੀ ਇਨਾਂ ਸਹੀਦਾਂ ਤੋਂ ਸਿੱਖਿਆ ਲੈਣ ਅਤੇ ਜਿਵੇ ਇਨਾਂ ਸਹੀਦਾਂ ਨੇ ਜਿੰਦੇ ਰਹਿੰਦਿਆਂ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਨਿਭਾਈ ਹੈ, ਉਹ ਵੀ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਨਿਭਾਉਂਣ।ਉਨਾਂ ਕਿਹਾ ਕਿ ਪੁਲਿਸ ਦੀ ਵਰਦੀ ਦੇਖ ਕੇ ਆਮ ਲੋਕਾਂ ਨੂੰ ਇਕ ਸੁਰੱਖਿਆ ਦੀ ਕਿਰਨ ਨਜਰ ਆਉਂਦੀ ਹੈ ਸਾਨੂੰ ਇਸੇ ਹੀ ਤਰਾਂ ਲੋਕਾਂ ਦਾ ਵਿਸਵਾਸ ਬਣਾਈ ਰੱਖਣਾ ਹੈ।ਉਨਾਂ ਕਿਹਾ ਕਿ ਮੁਸੀਬਤ ਵਿੱਚ ਲੋਕਾਂ ਨੂੰ ਪ੍ਰਮਾਤਮਾ ਤੋਂ ਬਾਅਦ ਅਗਰ ਕੋਈ ਯਾਦ ਆਉਂਦਾ ਹੈ ਤਾਂ ਉਹ ਪੁਲਿਸ ਹੈ।ਉਨਾਂ ਪੁਲਿਸ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਵੀ ਉਨਾਂ ਸਹੀਦਾਂ ਦੀ ਤਰਾਂ ਆਪਣੇ ਵਿਸ਼ਵਾਸ਼ ਨੂੰ ਲੋਕਾਂ ਵਿੱਚ ਬਣਾਈ ਰੱਖਣਾ ਹੈ।ਸਮਾਰੋਹ ਦੋਰਾਨ ਜਿਲਾ ਪਠਾਨਕੋਟ ਦੇ 12 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply