Tuesday, February 24, 2026

ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਾਰ ਸੇਵਾ ਦੇ ਕਾਰਜਾਂ ਦੀ ਸ਼ੁਰੂਆਤ

PPN190707
ਨਵੀਂ ਦਿੱਲੀ, 19 ਜੁਲਾਈ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵੰਜਾਰਾ ਹਾਲ ‘ਚ ਹੋਣ ਵਾਲੇ ਸਮਾਗਮਾਂ ਦੋਰਾਨ ਹਲਵਾਈਆਂ ਵੱਲੋਂ ਖਾਣਾ ਪਕਾਉਣ ਦੇ ਲਈ ਕਵਰਡ ਸ਼ੈਡ ਨਾ ਹੋਣ ਦੀ ਕਮੀ ਨੂੰ ਦੂਰ ਕਰਨ ਦੇ ਟੀਚੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਲ ਦੇ ਪਿੱਛੇ ੩ ਰਸੋਈ ਘਰ, ਆਧੁਨਿਕ ਤਕਨੀਕ ਨਾਲ ਲੈਸ ਬਾਥਰੂਮ ਅਤੇ ਗੁਰਦੁਆਰਾ ਪਰਿਸਰ ਵਿਚ ਸੁੰਦਰ ਟਾਇਲਾਂ ਲਗਾਉਣ ਦੇ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ।  ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਹੈਡ ਗ੍ਰੰਥੀ ਵੱਲੋਂ ਅਰਦਾਸ ਕਰਨ ਉਪਰੰਤ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਮਨਜੀਤ ਸਿੰਘ ਜੀ.ਕੇ. ਨੇ ਟੱਕ ਲਗਾ ਕੇ ਸੇਵਾ ਦੀ ਸ਼ੁਰੂਆਤ ਕੀਤੀ। ਇਸ ਮੋਕੇ ਤੇ ਸੀਨੀਅਰ ਆਗੂ ਅਵਤਾਰ ਸਿੰਘ ਹਿਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ ਦਿੱਲੀ ਕਮੇਟੀ ਮੈਂਬਰ ਹਰਵਿੰਦਰ ਸਿੰਘ ਕੇ.ਪੀ., ਹਰਦੇਵ ਸਿੰਘ ਧਨੋਆ, ਜਸਬੀਰ ਸਿੰਘ ਜੱਸੀ, ਸਮਰਦੀਪ ਸਿੰਘ ਸੰਨੀ, ਗੁਰਦੇਵ ਸਿੰਘ ਭੋਲਾ ਆਦਿ ਮੋਜੂਦ ਸਨ। ਇਥੇ ਇਹ ਜ਼ਿਕਰਯੋਗ ਹੈ ਕਿ ਦਿੱਲੀ ਕਮੇਟੀ ਵੱਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਮੋਤੀ ਬਾਗ ਸਾਹਿਬ ਆਦਿਕ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਜੀ ਪਾਸੋਂ ਕਰਵਾਈ ਜਾ ਰਹੀ ਹੈ ਉਸੇ ਕੜੀ ਵਿਚ ਹੁਣ ਗੁਰਦੁਆਰਾ ਰਕਾਬ ਗੰਜ ਸਾਹਿਬ ਦੀ ਕਾਰ ਸੇਵਾ ਵੀ ਸ਼ੁਰੂਆਤ ਕੀਤੀ ਗਈ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply