ਸੰਦੌੜ, 22 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਇਤਿਹਾਸਕ ਪਿੰਡ ਕੁੱਪ ਕਲਾਂ ਗੁਰਦੁਆਰਾ ਸਾਹਿਬ ਵਿਖੇ ਐਨ.ਆਰ.ਆਈ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਇੱਕ ਰੋਜ਼ਾ ਮੁਫ਼ਤ ਕੈਂਸਰ ਕੈਂਪ ਦਾ ਆਯੋਜਨ ਕੀਤਾ ਗਿਆ।ੲਸ ਟੀਮ ਦੇ ਮੁੱਖ ਡਾਕਟਰ ਗਗਨ ਕੋਰ ਸੋਹਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੇ ਚੈੱਕਅਪ ਕੈਂਪ ਦੌਰਾਨ ਕਰੀਬ 250 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ, ਜਿਸ ਵਿਚ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਈ.ਸੀ.ਜੀ ਤੋਂ ਇਲਾਵਾ ਹੋਰ ਵੀ ਮੁੱਢਲੀ ਜਾਂਚ ਕੀਤੀ ਗਈ।ਇਸ ਮੌਕੇ ਅਜਮੇਰ ਸਿੰਘ ਮੰਗਾਂ ਐਮ.ਡੀ ਹਰਨਾਮ ਐਂਡ ਸੰਨਜ਼, ਅਜਮੇਰ ਸਿੰਘ ਸੀਰਾ, ਦਾਰਾ ਸਿੰਘ, ਸੁਰਜਣ ਸਿੰਘ, ਰਘਵੀਰ ਸਿੰਘ, ਮੋਹਨਜੀਤ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਗੁਰਬਚਨ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ, ਬਾਬਾ ਬਿੱਕਰ ਸਿੰਘ, ਗੋਗੀ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media