Thursday, October 8, 2026

ਇੱਕ ਵਿਅਕਤੀ ਨੇ ਜੀਵਨ ਲੀਲਾ ਖ਼ਤਮ ਕੀਤੀ

PPN2210201714ਫਾਜ਼ਿਲਕਾ, 22 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਕੰਧਵਾਲਾ ਹਾਜਰ ਖਾਂ ’ਚ ਇੱਕ ਵਿਅਕਤੀ ਵੱਲੋਂ ਫਾਹਾ ਲੈਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ।
ਸਥਾਨਕ ਸਿਵਲ ਹਸਪਤਾਲ ’ਚ ਮ੍ਰਿਤਕ ਕੁਲਵੰਤ ਸਿੰਘ ਵਾਸੀ ਪਿੰਡ ਕੰਧ ਵਾਲਾ ਹਾਜ਼ਰ ਖਾਂ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਦਾ ਇੱਕ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ ਅਤੇ ਇਸਦੇ ਚਲਦਿਆਂ ਉਸਦਾ ਪਿਤਾ ਕੁਲਵੰਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਬੀਤੀ ਰਾਤ ਉਸਦੇ ਪਿਤਾ ਕੁਲਵੰਤ ਸਿੰਘ ਨੇ ਘਰ ’ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਮਿ੍ਰਤਕ ਦੀ ਦੇਹ ਅੱਜ ਸਥਾਨਕ ਸਿਵਲ ਹਸਪਤਾਲ ’ਚ ਪੋਸਟ ਮਾਰਟ ਲਈ ਲਿਆਂਦੀ ਗਈ, ਪਰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਮਰਡਰ ਅਤੇ ਖੁਦਕੁਸ਼ੀ ਵਾਲੇ ਮਿ੍ਰਤਕਾਂ ਦਾ ਪੋਸਟ ਮਾਰਟਮ ਫਰੀਦਕੋਟ ’ਚ ਹੋਵੇਗਾ। ਇਸ ਲਈ ਮਿ੍ਰਤਕ ਦਾ ਕੱਲ ਮੈਡੀਕਲ ਕਾਲਜ ਫਰੀਦਕੋਟ ’ਚ ਪੋਸਟ ਮਾਰਟਮ ਕਰਵਾਇਆ ਜਾਵੇਗਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply