Wednesday, October 7, 2026

ਭਾਈ ਹਵਾਰਾ ਦੀ ਪਿੱਠ ਦਰਦ ਦਾ ਬਿਨਾ ਦੇਰੀ ਇਲਾਜ ਕਰਾਇਆ ਜਾਵੇ – ਦਮਦਮੀ ਟਕਸਾਲ

PPN2210201718ਚੌਕ ਮਹਿਤਾ, 22 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦਿੱਲੀ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪਿੱਠ ਦਰਦ ਦਾ ਬਿਨਾ ਦੇਰੀ ਤੁਰੰਤ ਇਲਾਜ ਕਰਾਉਣ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹਇਆ ਕਰਾਉਣ ਦੀ ਮੰਗ ਕਰਦਿਆਂ ਕਿਹਾ ਕਿ ਭਾਈ ਹਵਾਰਾ ਦੀ ਹਾਲਾਤ ਹੋਰ ਗੰਭੀਰ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਜੇਲ ਪ੍ਰਸ਼ਾਸਨ ਦੀ ਹੋਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਮਦਮੀ ਟਕਸਾਲ ਮੁੱਖੀ ਨੇ ਭਾਈ ਹਵਾਰਾ ਦੀ ਵਿਗੜ ਰਹੀ ਸਿਹਤ ਅਤੇ ਵਧ ਰਹੀ ਪਿੱਠ ਦਰਦ ਦੀ ਸ਼ਿਕਾਇਤ ਪ੍ਰਤੀ ਜੇਲ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਅਵੇਸਲਾਪਣ ਅਪਣਾਉਣ ਨੂੰ ਗੰਭੀਰਤਾ ਨਾਲ ਲਿਆ ਹੈ।ਉਹਨਾਂ ਦੋਸ਼ ਲਾਇਆ ਕਿ ਭਾਈ ਹਵਾਰਾ ਦੀ ਵਿਗੜ ਰਹੀ ਸਿਹਤ ਪ੍ਰਤੀ ਨਾ ਸਰਕਾਰ ਅਤੇ ਨਾ ਹੀ ਜੇਲ ਪ੍ਰਸ਼ਾਸਨ ਗੰਭੀਰਤਾ ਨਾਲ ਲੈ ਰਹੀ ਹੈ, ਨਾ ਹੀ ਉਸ ਦਾ ਇਲਾਜ ਕਰਵਾ ਰਹੀ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੀ ਵੀ ਉਲੰਘਣਾ ਹੈ।ਭਾਈ ਹਵਾਰਾ ਦਾ ਇਲਾਜ ਨਾ ਕਰਵਾਉਣ `ਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ’ਚ ਭਾਰੀ ਚਿੰਤਾ ਹੈ ਅਤੇ ਪ੍ਰਸ਼ਾਸਨ ਅਤੇ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਹਨਾਂ ਕਿਹਾ ਲੰਮੇ ਸਮੇਂ ਤੋਂ ਪੁਲਿਸ ਤਸ਼ੱਦਦ ਸਹਿਣ ਕਰਕੇ ਭਾਈ ਹਵਾਰਾ ਦੀ ਰੀੜ ਦੀ ਹੱਡੀ ’ਤੇ ਬੁਰਾ ਅਸਰ ਪਿਆ ਹੋਇਆ ਹੈ।ਉਹਨਾਂ ਤਿਹਾੜ ਜੇਲ ਪ੍ਰਸ਼ਾਸਨ ਅਤੇ ਸਰਕਾਰ ਨੂੰ ਭਾਈ ਹਵਾਰਾ ਦਾ ਇਲਾਜ ਕਰਾਉਣ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ।ਉਹਨਾਂ ਭਾਈ ਹਵਾਰਾ ਦੀ ਸਿਹਤਯਾਬੀ ਲਈ ਗੁਰੂ ਚਰਨਾਂ ’ਚ ਅਰਦਾਸ ਕੀਤੀ।ਇਸ ਮੌਕੇ ਬਾਬਾ ਅਜੀਤ ਸਿੰਘ, ਗਿਆਨੀ ਜੀਵਾ ਸਿੰਘ, ਗਿਆਨੀ ਹਰਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਪ੍ਰਨਾਮ ਸਿੰਘ, ਭਾਈ ਸਤਨਾਮ ਸਿੰਘ, ਭਾਈ ਪ੍ਰਕਾਸ਼ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply