25 ਅਕਤੂਬਰ ਨੂੰ ਜ਼ਿਲਾ ਪੱਧਰ ਤੇ ਹੋਣਗੇ ਅਰਥੀ ਫੂਕ ਪ੍ਰਦਰਸ਼ਨ
ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) -ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕੀਤੇ ਜਾਣ ਨੂੰ ਲੈ ਕੇ ਪੰਜਾਬ ਦੇ ਅਧਿਆਪਕਾਂ,
ਮਾਪਿਆਂ ਅਤੇ ਪੰਚਾਇਤਾਂ ਵਿਚ ਸਰਕਾਰ ਦੇ ਇਸ ਫੈਸਲੇ ਦੇ ਪ੍ਰਤੀ ਭਾਰੀ ਰੋਸ ਵੇਖਣ ਨੂੰ ਮਿਲਿਆ।ਜਿਸ ਸਬੰਧੀ 50000 ਪ੍ਰਾਇਮਰੀ ਅਧਿਆਪਕਾਂ ਦੀ ਅਗਵਾਈ ਕਰ ਰਹੇ ਵੱਖ-ਵੱਖ ਸੰਗਠਨਾਂ ਨੇ ਅੱਜ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਚ ਇੱਕਠੇ ਹੋਕੇ ਸਰਕਾਰ ਦੇ ਇਸ ਫੈਸਲੇ ਦੇ ਖਿਲਾਫ਼ ਇਕਜੁਅਤਾ ਦਾ ਇਜਹਾਰ ਕਰਦੇ ਹੋਏ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਬਣਾਉਣ ਦਾ ਐਲਾਣ ਕੀਤਾ।
ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾਈ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਸੂਬਾਈ ਸਰਪ੍ਰਸਤ ਰਣਜੀਤ ਸਿੰਘ ਬਾਠ, ਬੀਐਡ ਅਧਿਆਪਕ ਫਰੰਟ ਦੇ ਚੇਅਰਮੈਨ ਪ੍ਰਗਟਜੀਤ ਸਿੰਘ ਕ੍ਰਿਸ਼ਨਪੁਰਾ, ਸੁਖਜਿੰਦਰ ਸਿੰਘ ਸਠਿਆਲਾ ਜਨਰਲ ਸਕੱਤਰ, ਐਲੀਮੈਂਟਰੀ ਟੀਚਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਹਰਜਿੰਦਰ ਹਾਂਡਾ, ਗਰਜਿੰਦਰ ਸਿੰਘ ਘੁਕੇਵਾਲੀ ਪ੍ਰੈਸ ਸਕੱਤਰ, ਅਧਿਆਪਕ ਦਲ ਦੇ ਸੂਸਾਈ ਪ੍ਰਧਾਨ ਈਸ਼ਰ ਸਿੰਘ ਮੰਠਪੁਰ, ਅਧਿਆਪਕ ਦਲ ਜਹਾਂਗੀਰ ਦੇ ਸਤਨਾਮ ਸਿੰਘ, ਅਵਤਾਰ ਸਿੰਘ, ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਅਮਰਜੀਤ ਸਿੰਘ ਕੰਬੋਜ, ਬੇਰੁਜ਼ਗਾਰ ਈਟੀਟੀ ਟੈਟ ਪਾਸ ਦੇ ਸੂਬਾਈ ਪ੍ਰਧਾਨ ਜਗਦੀਸ਼ ਫਾਜਿਲਕਾ ਅਤੇ ਕੇਦੀਪ ਸ਼ੀਨਾ, ਈਜੀਐਸ ਅਧਿਆਪਕ ਯੂਨੀਅਨ ਦੇ ਸਵਰਨਾਂ ਦੇਵੀ, ਸੀਪੀਐਫ ਯੂਨੀਅਨ ਦੇ ਸੁਖਜੀਤ ਸਿੰਘ, ਮਾਸਟਰ ਕੈਡਰ ਯੂਨੀਅਨ ਦੇ ਸੁਖਪਾਲ ਸਿੰਘ ਬੁੱਟਰ, ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਜਗਸੀਰ ਸਿੰਘ ਘਾਰੂ ਨੇ ਅੱਜ ਜਲੰਘਰ ਵਿਚ ਪਹੁੰਚਕੇ ਏਕਤਾ ਦਾ ਸਬੂਤ ਦਿੰਦੇ ਹੋਏ ਅਤੇ ਸਰਕਾਰ ਦੇ ਇਸ ਫੈਸਲੇ ਦੇ ਖਿਲਾਫ਼ ਤੇਜ਼ ਸੰਘਰਸ਼ ਦਾ ਐਲਾਣ ਕਰਦੇ ਹੌਏ ਕਿਹਾ ਕਿ 23 ਅਕਤੂਬਰ ਨੂੰ ਜ਼ਿਲਾ ਪੱਧਰ ਤੇ ਮੀਟਿੰਗ ਕਰਕੇ 25 ਅਕਤੂਬਰ ਨੂੰ ਜ਼ਿਲਾ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਜ਼ਿਲੇ ਦੇ ਡਿਪਟੀ ਕਮਿਸ਼ਨਰਾਂ ਨੂੰ ਸੋਂਪੇ ਜਾਣਗੇ ਅਤੇ ਜੇਕਰ ਸਰਕਾਰ ਨੇ ਸਕੂਨ ਬੰਦ ਕਰਨ ਵਾਲਾ ਪੱਤਰ ਰੱਦ ਨਾ ਕੀਤਾ ਤਾਂ 19 ਨਵੰਬਰ ਨੂੰ ਸਿੱਖਿਆ ਮੰਤਰੀ ਦੇ ਖੇਤਰ ਦੀਨਾ ਨਗਰ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਸਬੰਧੀ ਜ਼ਿਲਾ ਫਾਜ਼ਿਲਕਾ ਦੀ ਗੋਰਮਿੰਟ ਟੀਚਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਭਗਵੰਤ ਭਠੇਜਾ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ, ਜ਼ਿਲਾ ਜਨਰਲ ਸਕੱਤਰ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ 800 ਸਕਲਾਂ ਨੂੰ ਬੰਦ ਕਰਨ ਸਬੰਧੀ ਲਏ ਗਏ ਫੈਸਲੇ ਦੇ ਵਿਰੋਧ ਵਿਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿਚ ਗੋਰਮਿੰਟ ਟੀਚਰ ਯੂਨੀਅਨ ਪੂਰੀ ਤਰਾਂ ਸਾਥ ਦੇਵੇਗੀ। ਇਸ ਸਬੰਧੀ ਜ਼ਿਲਾ ਫਾਜਿਲਕਾ ਦੇ ਸਮੂਹ ਅਧਿਆਪਕ ਸੰਗਠਨਾਂ, ਈਜੀਐਸ ਵਲੰਟੀਅਰਾਂ ਅਤੇ ਮਿਡ ਡੇ ਮੀਲ ਕੁੱਕ ਕਮ ਹੈਲਪਰਾਂ ਨੂੰ ਵੀ ਲਾਮਬੰਧ ਕੀਤਾ ਜਾ ਰਿਹਾ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media