Monday, September 28, 2026

ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਧਾਈ ਜਾ ਸਕਦੀ ਹੈੇ ਜ਼ਮੀਨ ਦੀ ਉਪਜਾਊ ਸ਼ਕਤੀ

ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਮੀਨ ਤੋਂ ਫਸਲਾਂ ਦਾ ਵੱਧ ਝਾੜ ਪ੍ਰਾਪਤ ਕਰਨ ਲਈ ਜ਼ਮੀਨ ਦਾ ਉਪਜਾਊ ਹੋਣਾ ਬਹੁਤ ਜ਼ਰੂਰੀ ਹੈ ਅਤੇ ਜ਼ਮੀਨ ਦੀ ਉਪਜਾਊ PPN2310201716ਸ਼ਕਤੀ ਝੋਨੇ-ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਬਰਕਰਾਰ ਰੱਖੀ ਜਾ ਸਕਦੀ ਹੈ।ਇਹ ਜਾਣਕਾਰੀ ਅਗਾਂਹਵਧੂ ਕਿਸਾਨ ਪ੍ਰੀਤਮ ਸਿੋੰਘ ਨੇ ਦਿੱਤੀ।ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਗੋਬਿੰਦਗੜ ਦਾ ਵਸਨੀਕ ਹੈ ਅਤੇ ਉਸ ਕੋਲ ਕੁੱਲ 10 ਏਕੜ ਜ਼ਮੀਨ ਹੈ।ਉਨਾਂ ਕਿਹਾ ਕਿ ਉਨਾਂ ਨੇ 5 ਏਕੜ ਵਿੱਚ ਨਰਮੇ ਦੀ ਬਿਜਾਈ ਕੀਤੀ ਹੈ ਅਤੇ 5 ਏਕੜ ਵਿੱਚ ਝੋਨੇ ਦੀ ਬਿਜਾਈ ਕੀਤੀ ਹੈ।ਉਨਾਂ ਨੇ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਸਾਂ ਅਨੁਸਾਰ ਹੀ ਖੇਤੀ ਕਰਦਾ ਹੈ ਅਤੇ ਖੇਤੀਬਾੜੀ ਨਾਲ ਸਬੰਧਤ ਹਰ ਕੈਂਪ ਵਿੱਚ ਹਾਜ਼ਰ ਹੰੁਦਾ ਹੈ।ਉਨਾਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਨਾਂ ਨੇ ਆਪਣੇ ਖੇਤ ਵਿੱਚ ਕਦੇ ਵੀ ਕਣਕ ਜਾਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਸਗੋਂ ਉਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਜ਼ਮੀਨ ਵਿਚ ਹੀ ਗਾਲ ਦਿੰਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਕੁਝ ਪਰਾਲੀ ਨੂੰ ਇਕੱਠਾ ਕਰਕੇ ਉਹ ਆਪਣੇ ਪਸ਼ੂਆਂ ਨੂੰ ਠੰਢ ਤੋਂ ਬਚਾਉਣ ਲਈ ਵਰਤਦਾ ਹੈ।ਉਨਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਹੋਰ ਕਿਸਾਨਾਂ ਨੂੰ ਅੱਗ ਨਾ ਲਾਉਣ ਦੀ ਪ੍ਰੇਰਣਾ ਦਿੰਦਾ ਹੈ।ਉਨਾਂ ਦੱਸਿਆ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਮਿੱਤਰ ਕੀੜੇ ਅੱਗ ਦੀ ਲਪੇਟ ਵਿੱਚ ਆ ਕੇ ਮਰ ਜਾਂਦੇ ਹਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਫਸਲਾਂ ਦਾ ਝਾੜ ਘੱਟ ਨਿਕਲਦਾ ਹੈ। ਉਨਾਂ ਨੇ ਆਪਣੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੀਆਂ ਫਸਲਾਂ ਨੂੰ ਅੱਗ ਨਾ ਲਗਾਉਣ ਅਤੇ ਜ਼ਮੀਨ ਦੀ ਸ਼ਕਤੀ ਨੂੰ ਬਰਕਰਾਰ ਰੱਖਣ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply