ਅੰਮਿ੍ਤਸਰ, 23 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਫ਼ਸਲੀ ਕਰਜਾ 2 ਲੱਖ ਰੁਪਏ ਤੱਕ ਮੁਆਫ ਕੀਤਾ ਜਾਵੇਗਾ।ਇਹ ਜਾਣਕਾਰੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਜਿਲੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ, ਉਪਮੰਡਲ ਮੈਜਿਸਟਰੇਟ ਅੰਮਿ੍ਰਤਸਰ-2 ਰਾਜੇਸ਼ ਸ਼ਰਮਾ, ਉਪਮੰਡਲ ਮੈਜਿਸਟਰੇਟ ਅੰਮਿ੍ਰਤਸਰ-1 ਨਿਤਿਨ ਸਿੰਗਲਾ, ਉਪਮੰਡਲ ਮੈਜਿਸਟਰੇਟ ਅਜਨਾਲਾ ਸ੍ਰੀ ਰਜਤ ਓਬਰਾਏ, ਉਪਮੰਡਲ ਮੈਜਿਸਟਰੇਟ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ, ਡਿਪਟੀ ਰਜਿਸਟਰਾਰ ਬੀ.ਐਸ ਵਾਲੀਆ, ਰਾਕੇਸ਼ ਖਹਿਰਾ ਐਲ.ਡੀ.ਐਮ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ।
ਸੰਘਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਛੋਟੇ ਅਤੇ ਮੱਧਮ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਫਸਲੀ ਕਰਜ਼ਾ ਮੁਆਫ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਇਹ ਕੇਵਲ ਫਸਲੀ ਕਰਜ਼ਾ ਹੋਵੇਗਾ ਅਤੇ 2.5 ਤੋਂ 5 ਏਕੜ ਜਮੀਨ ਵਾਲੇ ਕਿਸਾਨਾ ਦਾ ਹੀ ਕਰਜ਼ਾ ਮੁਆਫ ਕੀਤਾ ਜਾਵੇਗਾ।ਉਨਾਂ ਅੱਗੇ ਦੱਸਿਆ ਕਿ ਇਸ ਕਰਜ਼ੇ ਨੂੰ ਮੁਆਫ਼ ਕਰਨ ਵਿਚ ਪਹਿਲ ਕੋਆਪਰੇਟਿਵ ਬੈਂਕਾਂ ਨੂੰ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਪਬਲਿਕ ਸੈਕਟਰ ਅਤੇ ਵਪਾਰਕ ਬੈਂਕਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ 31 ਮਾਰਚ 2017 ਤੱਕ ਜਿਨਾਂ ਕਿਸਾਨਾਂ ਉਪਰ 2 ਲੱਖ ਰੁਪਏ ਦਾ ਕਰਜ਼ਾ ਹੈ, ਓਹੀ ਮੁਆਫ਼ ਕੀਤਾ ਜਾਵੇਗਾ।ਉਨਾਂ ਨੇ ਸਬੰਧਤ ਉਪਮੰਡਲ ਮੈਜਿਸਟਰੇਟਾਂ, ਕੋਆਪਰੇਟਿਵ ਬੈਂਕ ਦੇ ਅਧਿਕਾਰੀਆਂ ਅਤੇ ਐਲ.ਡੀ.ਐਮ ਨੂੰ ਹਦਾਇਤ ਕੀਤੀ ਕੀ ਉਹ ਜਲਦ ਤੋਂ ਜਲਦ ਕਰਜ਼ਾ ਮੁਆਫ਼ੀ ਵਾਲੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕਰਨ ਤਾਂ ਜੋ ਕਿਸਾਨਾਂ ਦੇ ਫਸਲੀ ਕਰਜ਼ੇ ਨੂੰ ਮੁਆਫ਼ ਕੀਤਾ ਜਾ ਸਕੇ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media