ਫਾਜਿਲਕਾ, 24 ਅਕਤੂਬਰ (ਪੰਜਾਬ ਪੋਸਟ- ਵਿਨੀਤ ਕੁਮਾਰ ਅਰੋੜਾ) – ਸਕੂਲ ਸਿਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ
ਪੰਜਾਬ ਦੇ ਆਗੂਆਂ ਦਰਮਿਆਨ ਅੱਜ ਹੋਈ ਗੱਲਬਾਤ ਅਨੁਸਾਰ ਸਿਖਿਆ ਸਕੱਤਰ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਹੋਣ ਜਾ ਰਹੀ ਸ਼ੁਰੂਆਤ ਬਾਰੇ ਉਨ੍ਹਾਂ ਮੰਚ ਦੇ ਆਗੂਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਦੇਖ ਭਾਲ ਲਈ ਆਂਗਣਵਾੜੀ ਵਰਕਰਾਂ/ਹੈਲਪਰਾਂ ਦਾ ਭਰਵਾਂ ਸਹਿਯੋਗ ਲਿਆ ਜਾਵੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਤਿਕਾਰ ਦਿੱਤਾ ਜਾਵੇ।
ਅੱਜ ਦੀ ਮੀਟਿੰਗ ਵਿੱਚ ਮੰਚ ਦੇ ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਸਾਨੂੰ 14 ਨਵੰਬਰ ਦੀ ਬਜ਼ਾਏ 25 ਅਕਤੂਬਰ ਤੋਂ ਹੀ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਦਾਖਲਾ ਸ਼ੁਰੂ ਕਰਨ ਦੀ ਆਗਿਆ ਦਿੱਤੀ ਜਾਵੇ।ਇਸ ਸਬੰਧੀ ਸਕੱਤਰ ਨੇ ਕਿਹਾ ਕਿ ਜੇਕਰ ਇਹ ਸ਼ੁੱਭ ਕਾਰਜ ਅਧਿਆਪਕ ਜਲਦੀ ਅਤੇ ਸੰਜ਼ੀਦਗੀ ਨਾਲ ਮਿਥੇ ਸਮੇਂ ਤੋਂ ਪਹਿਲਾਂ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਇਸ ਸੰਬੰਧੀ ਮਹਿਕਮੇ ਵਲੋਂ ਬਹੁਤ ਜਲਦ ਪੱਤਰ ਜਾਰੀ ਕਰ ਦਿੱਤਾ ਜਾਵੇਗਾ।ਸਿੱਖਿਆ ਸਕੱਤਰ ਨੇ ਕਿਹਾ ਕਿ 14 ਨਵੰਬਰ ਨੂੰ ਬਾਲ ਦਿਵਸ `ਤੇ ਹਰ ਇੱਕ ਸਕੂਲ ਵਿੱਚ ਸਮਾਗਮ ਕਰਕੇ ਇਸ ਸ਼ੁੱਭ ਕਾਰਜ ਦਾ ਬਕਾਇਦਾ ਆਗਾਜ਼ ਕੀਤਾ ਜਾਵੇਗਾ।
ਇਥੇ ਦੱਸਿਆ ਜਾਂਦਾ ਹੈ ਕਿ ਸਰਕਾਰੀ ਸਿੱਖਿਆ ਬਚਾਓ ਮੰਚ ਦੇ ਆਗੂਆਂ ਨੇ ਮੀਟਿੰਗ ਵਿੱਚ ਸੁੁਝਾਅ ਰੱਖਿਆ ਸੀ ਕਿ ਉਹ 30 ਨਵੰਬਰ ਤੱਕ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਗਿਣਤੀ ਹਰ ਹਾਲਤ 20 ਬੱਚਿਆਂ ਤੱਕ ਵਧਾਉਣ ਦੀ ਪੂਰੀ ਵਾਹ ਲਾਉਣਗੇ ।ਅਧਿਆਪਕ ਮੰਚ ਦੇ ਆਗੂਆਂ ਨੇ ਦੱਸਿਆ ਕਿ ਉਹ ਬੱਚਿਆਂ ਦੀ ਗਿਣਤੀ ਵਧਾਉਣ ਲਈ ਪੰਚਾਇਤਾਂ, ਮਾਪਿਆਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੀਆਂ ਵੱਧ ਤੋਂ ਵੱਧ ਸੇਵਾਵਾਂ ਹਾਸਲ ਕਰਨਗੇ।ਸਿੱਖਿਆ ਸਕੱਤਰ ਨੇ ਸਪੱਸ਼ਟ ਕਰਦਿਆਂ ਕਿਹਾ ਕਿ 30 ਨਵੰਬਰ ਤੱਕ ਜਿਹੜੇ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ 20 ਤੋਂ ਘੱਟ ਰਹਿੰਦੀ ਹੈ ਤਾਂ ਉਨ੍ਹਾਂ ਸਕੂਲਾਂ ਬਾਰੇ ਪਹਿਲਾਂ ਜਾਰੀ ਪੱਤਰ ਦੇ ਨਿਯਮਾਂ ਅਨੁਸਾਰ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਪ੍ਰੀ-ਪ੍ਰਾਇਮਰੀ ਜਮਾਤਾਂ `ਚ ਬੋਗਸ ਭਰਤੀ ਕਿਸੇ ਸਕੂਲ ਵਿੱਚ ਨਾ ਕੀਤੀ ਜਾਵੇ ਕਿਉਂਕਿ ਇਨ੍ਹਾਂ ਸਬੰਧਿਤ ਸਾਰੇ ਸਕੂਲਾਂ ਦੇ ਕੇਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਡੀ.ਪੀ.ਆਈ (ਐਲੀ.) ਇੰਦਰਜੀਤ ਸਿੰੰਘ ਮੰਚ ਦੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਅਤੇ ਹੋਰ ਆਗੂ ਮੌਜੂਦ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media