Thursday, September 24, 2026

ਬਾਬਾ ਫ਼ਰੀਦ ਕਾਲਜ ਦੇ ਬੀ.ਐਸ.ਸੀ (ਬਾਇਓਟੈਕ) ਦਾ ਨਤੀਜਾ ਸ਼ਾਨਦਾਰ

PPN2410201704ਬਠਿੰਡਾ, 24 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈਕ) ਦੇ ਅਕਾਦਮਿਕ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ। ਬੀ.ਐਸ.ਸੀ (ਬਾਇਓਟੈਕ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਦਵਿੰਦਰ ਸਿਧੂ ਨੇ 88.86 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਪ੍ਰਭਜੋਤ ਕੌਰ ਨੇ 83.71 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਮੁਸਕਾਨ ਚੌਧਰੀ ਨੇ 82.29% ਅੰਕਾਂ ਨਾਲ ਤੀਸਰਾ ਸਥਾਨ ਅਤੇ ਅਮਨਦੀਪ ਕੌਰ ਨੇ 80.57 ਫੀਸਦ ਅੰਕਾਂ ਨਾਲ ਕਾਲਜ ਵਿਚੋਂ ਚੌਥਾ ਸਥਾਨ ਹਾਸਲ ਕੀਤਾ ਹੈ। ਇਸੇ ਤਰਾਂ ਬੀ.ਐਸ.ਸੀ (ਬਾਇਓਟੈਕ) ਚੌਥਾ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 90% ਤੋਂ ਵਧੇਰੇ ਅੰਕ ਹਾਸਲ ਕਰਕੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਸ ਨਤੀਜੇ ਅਨੁਸਾਰ ਵਿਦਿਆਰਥਣ ਵਨੀਤਾ ਨੇ 91.53% ਅੰਕ, ਪੰਕਜ ਗਰਗ ਨੇ 89.88% ਅੰਕ ਅਤੇ ਜੀਵਨਜੋਤ ਅਰੋੜਾ ਨੇ 88.71% ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਇਸ ਨਤੀਜੇ ਅਨੁਸਾਰ 80% ਤੋਂ ਵਧੇਰੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿਚ ਭੁਪਿੰਦਰ ਸਿੰਘ (88%), ਅਲੀਸ਼ਾ (86.82%), ਅਰਜੂ ਬਾਂਸਲ (85.65%), ਕਮਲਨੈਨ ਕੌਰ (84.71%), ਕਿਰਨਦੀਪ ਕੌਰ (83.76%), ਪਲਕਪ੍ਰੀਤ ਕੌਰ (81.18%) ਅਤੇ ਜਸ਼ਨਪ੍ਰੀਤ ਕੌਰ (80.24%) ਆਦਿ ਸ਼ਾਮਿਲ ਹਨ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਬਾਰੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਹੋਣਹਾਰ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply