Sunday, April 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜਿਲ੍ਹਿਆਂ ਨਾਲ ਸਬੰਧਤ ਕਾਲਜਾਂ ਦਾ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ।ਇਸ ਚਾਰ ਦਿਨਾਂ ਯੁਵਕ ਮੇਲੇ ਦੌਰਾਨ ਤਿੰਨ ਜ਼ਿਲਿਆਂ ਦੇ ਸਬੰਧਤ ਕਾਲਜਾਂ ਦੇ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿੰਦੇ ਹੋਏ ਮਿਹਨਤ ਨਾਲ ਤਿਆਰ ਕੀਤੀਆਂ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ।ਇਸ ਮੇਲੇ ਵਿਚ 20 ਕਾਲਜਾਂ ਦੇ ਲਗਪਗ 800 ਵਿਦਿਆਰਥੀਆਂ ਨੇ ਵੱਖ-ਵੱਖ 34 ਸਭਿਆਚਾਰਕ ਆਈਟਮਾਂ ਦੇ ਮੁਕਾਬਲਿਆਂ ਵਿਚ ਭਾਗ ਲਿਆ।ਯੁਵਕ ਮੇਲੇ ਦਾ ਨਤੀਜਾ ਨਿਮਨ ਅਨੁਸਾਰ ਹੈ:
ਫਾਈਨਲ ਓਵਰਆਲ ਨਤੀਜਾ
`ਏ` ਡਿਵੀਜ਼ਨ
ਚੈਂਪੀਅਨ      : ਆਰ ਆਰ ਬਾਵਾ ਡੀ ਏ ਵੀ ਕਾਲਜ ਫਾਰ ਗਰਲਜ਼, ਬਟਾਲਾ
ਰਨਰਜ਼ਅੱਪ    : ਐਸ.ਡੀ. ਆਰੀਆ ਮਹਿਲਾ ਕਾਲਜ, ਦੀਨਾ ਨਗਰ
ਤੀਜਾ ਸਥਾਨ   : ਐਸ.ਐਸ.ਐਮ. ਕਾਲਜ, ਦੀਨਾ ਨਗਰ
`ਬੀ` ਡਿਵੀਜ਼ਨ
ਚੈਂਪੀਅਨ      : ਐਸ.ਜੀ.ਏ.ਡੀ. ਕਾਲਜ, ਖਡੂਰ ਸਾਹਿਬ
ਰਨਰਜ਼ਅੱਪ    : ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ
ਤੀਜਾ ਸਥਾਨ   : ਸ਼੍ਰੀਮਤੀ ਰਾਮਾ ਚੋਪੜਾ ਐਸ.ਡੀ. ਕੰਨਿਆ ਮਹਾ ਵਿਦਿਆਲਾ, ਪਠਾਨਕੋਟ

ਅਮਰੀਕ ਸਿੰਘ ਪੁਆਰ ਡੀ.ਸੀ.ਪੀ ਮੇਲੇ ਦੇ ਸਮਾਪਤੀ ਸਮਾਰੋੋਹ ਮੌਕੇ ਮੁੱਖ ਮਹਿਮਾਨ ਸਨ ਅਤੇ ਸ਼੍ਰੀਮਤੀ ਜਗੀਰ ਕੌਰ, ਐਡਵਾਈਜ਼ਰ, ਨਾਰੀ ਚੇਤਨਾ ਮੰਚ, ਅੰਮ੍ਰਿਤਸਰ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ।ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਮੁਖ ਮਹਿਮਾਨ ਅਤੇ ਹੋਰਨ੍ਹਾਂ ਮਹਿਮਾਨਾਂ ਤੇ ਪਤਵੰਤਿਆਂ ਨੂੰ ਜੀ-ਆਇਆਂ ਆਖਿਆ।ਅਮਰੀਕ ਸਿੰਘ ਪੁਆਰ ਨੇ ਇਸ ਮੌਕੇ ਵਿਦਿਆਰਥੀ ਕਲਾਕਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੁਵਕ ਮੇਲਾ ਵਿਦਿਆਰਥੀ ਵਿਚ ਛੁਪੀ ਪ੍ਰਤੀਭਾ ਨੂੰ ਉਜਾਗਰ ਕਰਨ ਲਈ ਇਕ ਚੰਗਾ ਮੰਚ ਪ੍ਰਦਾਨ ਕਰਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਯੁਵਕ ਮੇਲਿਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਆ।ਮਹਿਮਾਨਾਂ ਅਤੇ ਡਾ. ਜਗਜੀਤ ਕੌਰ ਨੇ ਜੇਤੂਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸੇਸ਼ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …