Monday, May 4, 2026

ਰਾਜ ਸਰਕਾਰ ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ – ਜੋਸ਼ੀ

ਸਰਕਾਰੀ ਸਕੂਲ਼ ਮਾਲ ਰੋਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈਕ ਭੇਟ

PPN190715

ਅੰਮ੍ਰਿਤਸਰ, 19  ਜੁਲਾਈ  (ਸੁਖਬੀਰ ਸਿੰਘ) – ਰਾਜ ਸਰਕਾਰ ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਅੰਦਰ ਵਿਦਿਅਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵੱਲ਼ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕਰ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਮੰਤਰੀ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲ ਰੋਡ ਵਿਖੇ ਰਾਸ਼ਟਰੀ ਤੇ ਅੰਤਰਰਾਸ਼ਰੀ ਪੱਧਰ ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਕਰਵਾਏ ਗਏ ਸਮਾਗਮ ਦੋਰਾਨ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਉਨਾਂ ਸਰਕਾਰੀ ਸਕੂਲ਼ ਮਾਲ ਰੋਡ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ ਵਿਚੋ 10  ਲੱਖ ਰੁਪਏ ਦਾ ਚੈਕ ਭੇਟ ਕੀਤਾ। ਕੈਬਨਿਟ ਮੰਤਰੀ ਸ੍ਰੀ ਜੋਸ਼ੀ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਸ਼ਖਸੀਅਤ ਨੂੰ ਨਿਖਾਰਣ ਦੇ ਮੰਤਵ ਦੇ ਨਾਲ ਪੜ੍ਹਾਈ ਦੇ ਨਾਲ-ਖੇਡਾਂ ਪ੍ਰਤੀ ਵੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨਾਂ ਕਿਹਾ ਕਿ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਲ ਰੋਡ ਵਿਖੇ ਜਿਥੇ ਵਿਦਿਆਰਥੀਆਂ ਨੂੰ ਬਿਹਤਰ ਮਾਹੋਲ ਵਿਚ ਪੜ੍ਹਾਈ ਗ੍ਰਹਿਣ ਕਰਵਾਈ ਜਾ ਰਹੀ ਹੈ ਉਸ ਦੇ ਨਾਲ-ਨਾਲ ਇਸ ਸਕੂਲ ਦੇ ਵਿਦਿਆਰਥੀਆਂ ਵਲੋ ਖੇਡਾਂ ਵਿਚ ਮੱਲਾਂ ਮਾਰ ਕੇ ਅੰਮ੍ਰਿਤਸਰ ਜਿਲੇ ਅਤੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ।ਉਨਾ ਸਕੂਲ ਪ੍ਰਬੰਧਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਸਕੂਲ ਦੇ ਵਿਕਾਸ ਲਈ ਕਿਸੇ ਕਿਸਮ ਦੀ ਕੋਈ ਕਮੀ ਨਹੀ ਆਉਣ ਦੇਣਗੇ।ਇਸ ਮੋਕੇ ਸ੍ਰੀ ਸਤਿੰਦਰ ਸਿੰਘ ਜਿਲਾ ਸਿੱਖਿਆ ਅਫਸਰ (ਸ), ਸ੍ਰੀ ਸੁਸੀਲ ਸ੍ਰੀਧਰ, ਸਕੂਲ ਦੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਆਦਿ ਮੋਜੂਦ ਸਨ।

Check Also

ਕਮਿਸ਼ਨਰ ਸ਼ੇਰਗਿਲ ਵੱਲੋਂ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ …

Leave a Reply