Saturday, September 7, 2024

ਜੋਸ਼ੀ ਵਲੋ ਡੈਟਲ ਕਾਲਜ ਵਿਖੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ -ਵਾਤਾਵਰਣ ਦੀ ਸ਼ੁੱਧਤਾ ਲਈ ਲਗਾਏ ਪੌਦੇ

PPN190716
ਅੰਮ੍ਰਿਤਸਰ, 19  ਜੁਲਾਈ (ਸੁਖਬੀਰ ਸਿੰਘ) – ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿਖਿਆ ਮੰਤਰੀ ਵਲੋ ਅੱਜ ਸਥਾਨਕ ਪੰਜਾਬ ਗੌਰਮਿੰਟ ਡੈਟਲ ਕਾਲਜ ਤੇ ਹਸਪਤਾਲ ਵਿਖੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਗਿਆ।ਕੈਬਨਿਟ ਮੰਤਰੀ ਸ੍ਰੀ ਜੋਸ਼ੀ ਨੇ ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆ ਕਿਹਾ ਕਿ ਰਾਜ ਸਰਕਾਰ ਵਲੋ ਲੋਕਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਨੂੰ ਸਿਹਤ ਸਬੰਧੀ ਮੁੱਢਲੀਆਂ ਸਹੂਲਤਾਂ ਦੇਣ ਲਈ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ। ਉਨਾ ਦੱਸਿਆ ਕਿ ਇਸ ਕਾਲਜ ਵਿਚ ਲੜਕਿਆਂ ਦੇ ਰਹਿਣ ਲਈ ਅਤਿ ਆਧੁਨਿਕ ਕਿਸਮ ਦੀ ਇਮਾਰਤ ਤਿਆਰ ਕੀਤੀ ਗਈ ਹੈ।ਆਡੋਟਰੀਅਮ, ਸਟਾਫ ਕੁਆਟਰਜ ਤੇ ਡਾਕਟਰ ਰਿਹਾਇਸ਼ ਨਾਲ ਲੈੱਸ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ 108 ਕਮਰਿਆਂ ਵਾਲੀ ਬਣਨ ਵਾਲੀ ਇਸ ਇਮਾਰਤ ਦੇ 38 ਕਮਰੇ ਬਣ ਗਏ ਹਨ ਅਤੇ ਬਾਕੀ ਕਮਰਿਆਂ ਦੀ ਉਸਾਰੀ ਜਲਦੀ ਮੁਕੰਮਲ ਹੋ ਜਾਵੇਗੀ।
ਉਨਾਂ ਕਾਲਜ ਅੰਦਰ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਵੀ ਲਗਾਏ।ਸ੍ਰੀ ਜੋਸ਼ੀ ਨੇ ਕਿਹਾ ਕਿ ਰਾਜ ਸਰਕਾਰ ਵਾਤਾਵਰਣ ਦੀ ਸੰਭਾਲ ਪ੍ਰਤੀ ਬਹੁਤ ਗੰਭੀਰ ਹੈ ਅਤੇ ਇਸ ਸਬੰਧੀ ਵੱਖ-ਵੱਖ ਪੱਧਰ ਉਪਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਅੰਦਰ ਲੋਕਾਂ ਨੂੰ ਵਾਤਵਰਣ ਦੀ ਸਾਂਭ ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸੇ ਮਨਸੇ ਨਾਲ ਹੀ ਸ਼ਹਿਰ ਅੰਦਰ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ। ਉਨਾ ਕਿਹਾ ਕਿ ਸ਼ਹਿਰ ਵਿਚ ਚਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉੁਹ ਆਪਣੇ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋ ਵੱਧ ਪੋਦੇ ਵੀ ਲਗਾਉਣ।ਇਸ ਮੌਕੇ ਹੋਰਨਾਂ ਤੋ ਇਲਾਵਾ ਪ੍ਰਿੰਸੀਪਲ ਵਿਮਲ ਕਾਂਤ ਸਿਕਰੀ, ਸ੍ਰੀ ਜਗਦੀਸ਼ ਠਾਕੁਰ,,ਡਾ. ਪੁਨੀਤ ਗਿਰਧਰ, ਡਾ, ਨਿਤਨ ਵਰਮਾ ਤੇ ਸ੍ਰੀ ਬਲਦੇਵ ਬੱਗਾ ਕੌਸਲਰ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply