Saturday, September 19, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਵਸ ਮਨਾਉਣ ਸਬੰਧੀ ਵਿਚਾਰ ਵਟਾਦਰਾਂ

ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਖਾਲਸਾ ਦੀਵਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ PPN2610201702ਵੱਲੋਂ ਸਿੱਖ ਧਰਮ ਦੇ ਬਾਨੀ, ਸਰਬ ਸਾਂਝੀਵਾਲਤਾ ਦੇ ਪ੍ਰਤੀਕ, ਸ਼ਾਂਤੀ ਦੇ ਪੰੁਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਵਸ 3 ਨਵੰਬਰ ਅਤੇ 4 ਨਵੰਬਰ ਨੂੰ ਉਚ ਪੱਧਰ ’ਤੇ ਮਨਾਉਣ ਸਬੰਧੀ ਮੀਟਿੰਗ ਦਾ ਆਯੋਜਿਨ ਕੀਤਾ ਗਿਆ।ਇਸ ਮੀਟਿੰਗ ਵਿੱਚ ਵਿਚਾਰ ਵਟਾਦਰਾਂ ਪ੍ਰਧਾਨ ਰਾਜਿੰਦਰ ਸਿੰਘ ਦੀ ਅਗਵਾਈ ਵਿੱਚ ਕੀਤਾ ਗਿਆ ਅਤੇ ਸਭਾ ਸੁਸਾਇਟੀਆਂ ਦੀਆਂ ਵੱਖ-ਵੱਖ ਸਮਾਗਮ ’ਚ ਡਿੳੂਟੀਆਂ ਵੀ ਲਗਾਈਆਂ ਗਈਆਂ।ਹਾਜ਼ਰ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ ਵਲੋਂ ਨਗਰ ਕੀਰਤਨ ਅਤੇ ਪ੍ਰਕਾਸ਼ ਦਿਵਸ ਮੌਕੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਗਏ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਵਤਾਰ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਮੈਨੇਜਰ, ਰਣਜੀਤ ਗੱਤਕਾ ਅਖਾੜਾ, ਖਾਲਸਾ ਦੀਵਾਨ ਸੇਵਕ ਦਲ, ਨਾਮਦੇਵ ਭਵਨ ਦੇ ਮੈਂਬਰ, ਖਾਲਸਾ ਕਾਲਜ ਦੇ ਮੈਂਬਰ ਆਦਿ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply