ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਜ਼ਿਲ੍ਹਾ ਸਕੂਲ ਅੰਡਰ-14, 17 ਅਤੇ 19 ਬਾਕਸਿੰਗ (ਲੜਕੇ) ’ਚ ਸਕੂਲ ਦੇ ਵਿਦਿਆਰਥੀਆਂ ਨੇ 14 ਸਾਲਾਂ ਤੋਂ ਲਗਾਤਾਰ ਜਿੱਤ ਹਾਸਲ ਕਰਕੇ ਆਪਣੀ ਸਰਦਾਰੀ ਕਾਇਮ ਕੀਤੀ।4 ਦਿਨ ਤੱਕ ਚਲੇ ਇਸ ਮੁਕਾਬਲੇ ’ਚ ਜ਼ਿਲ੍ਹੇ ਦੀਆਂ 10 ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।
ਬਾਕਸਿੰਗ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸੈਕਟਰੀ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਜੇਤੂ ਟੀਮ ਨੂੰ ਵਧਾਈ ਦਿੰਦਿਆ ਦੱਸਿਆ ਕਿ ਪ੍ਰਿੰਸੀਪਲ ਸ: ਨਿਰਮਲ ਸਿੰਘ ਭੰਗੂ ਦੀ ਸਰਪ੍ਰਸਤੀ ਹੇਠ ਵਿਦਿਆਰਥੀ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜ਼ਿਆਂ ਤੋਂ ਇਲਾਵਾ ਹੋਰਨਾਂ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ ’ਚ ਵੀ ਖਾਸਾ ਪ੍ਰਸਿੱਧੀ ਹਾਸਲ ਕਰ ਰਿਹਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖੇਡ ’ਚ ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਉਨ੍ਹਾਂ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜੋ ਕਿ ਬੜੇ ਫ਼ਖਰ ਵਾਲੀ ਗੱਲ ਹੈ।
ਇਸ ਮੌਕੇ ਪ੍ਰਿੰ: ਸ: ਨਿਰਮਲ ਸਿੰਘ ਭੰਗੂ ਨੇ ਮੈਨੇਜ਼ਮੈਂਟ ਵੱਲੋਂ ਸਕੂਲ ਨੂੰ ਵਿਦਿਆਰਥੀਆਂ ਲਈ ਹਰੇਕ ਪ੍ਰਕਾਰ ਦੀ ਉਚਿੱਤ ਸਹੂਲਤ ਪ੍ਰਦਾਨ ਕਰਨ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਮੁਕਾਬਲੇ ਦੌਰਾਨ ਅੰਡਰ-14 ’ਚ ਸਰਕਾਰੀ ਮਿਡਲ ਸਕੂਲ, ਖੈਰਾਂਬਾਦ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡਰੀ ਭਿੰਡੀਆਂ ਨੇ ਤੀਜਾ, ਅੰਡਰ-17 ’ਚ ਸਰਕਾਰੀ ਸਕੂਲ ਛੇਹਰਟਾ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡਰੀ, ਬਹੋੜੂ ਨੇ ਤੀਜਾ ਅਤੇ ਅੰਡਰ-19 ’ਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡ
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …