ਸਮਰਾਲਾ, 26 ਅਕਤੂਬਰ (ਪੰਜਾਬ ਪੋਸਟ- ਕੰਗ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਲਈ ਗਈ ਪ੍ਰੀਖਿਆ ਸਬੰਧੀ ਜਾਣਕਾਰੀ ਦਿੰਦਿਆਂ ਦੀਪ ਦਿਲਬਰ
ਨੇ ਦੱਸਿਆ ਕਿ ਲੁਧਿਆਣਾ ਜ਼ੋਨ ਦੀ ਇਕਾਈ ਕੁਹਾੜਾ ਦੇ ਸੈਂਟਰ ਸਮਰਾਲਾ ਵਿੱਚੋਂ ਮਿਲਨ ਸ਼ਰਮਾ ਨੂੰ ਪੰਜਾਬ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਨ ਉਤੇ ਅੱਜ ਉਸ ਦੇ ਸਕੂਲ ਅਕਾਲ ਅਕੈਡਮੀ ਢੀਂਡਸਾ ਵਿੱਚ ਜਾ ਕੇ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੇ ਸੱਭਿਆਚਾਰਕ ਵਿਭਾਗ ਦੇ ਮੁਖੀ ਮਾ. ਤਰਲੋਚਨ ਸਮਰਾਲਾ, ਲੁਧਿਆਣਾ ਜ਼ੋਨ ਦੇ ਮੁਖੀ ਦਲਬੀਰ ਕਟਾਣੀ ਅਤੇ ਇਕਾਈ ਕੁਹਾੜਾ ਦੇ ਮੀਡੀਆ ਅਤੇ ਪ੍ਰਕਾਸ਼ਨ ਵਿਭਾਗ ਦੇ ਮੁਖੀ ਦੀਪ ਦਿਲਬਰ ਨੇ ਸਨਮਾਨਤ ਕੀਤਾ।ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਅਰਵਿੰਦਰ ਕੌਰ ਓਬਰਾਏ ਨੇ ਜਿਥੇ ਮਿਲਨ ਸ਼ਰਮਾ ਨੂੰ ਵਧਾਈ ਦਿੱਤੀ ਉਥੇ ਤਰਕਸ਼ੀਲ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਇਸ ‘ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ’ ਲਈ ਅੱਗੇ ਤੋਂ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਵਿਸ਼ਵਾਸ਼ ਦਿਵਾਇਆ।ਇਸ ਸਨਮਾਨ ਦੌਰਾਨ ਮਿਲਨ ਸ਼ਰਮਾ ਦੇ ਦਾਦਾ ਰਿਟਾ. ਲੈਕਚਰਾਰ ਵਿਜੈ ਕੁਮਾਰ ਸ਼ਰਮਾ ਪ੍ਰਧਾਨ ਅਧਿਆਪਕ ਚੇਤਨਾ ਮੰਚ ਸਮਰਾਲਾ ਨੇ ਤਰਕਸ਼ੀਲ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਸਕੂਲ ਦੇ ਸਮੁੱਚੇ ਸਟਾਫ ਧੰਨਵਾਦ ਕੀਤਾ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media