ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਬਠਿੰਡਾ ਜਿਲੇ ਵਿੱਚ ਕੈਂਸਰ ਪੀੜਤ ਵਿਅਕਤੀਆਂ ਨੂੰ ਮਾਲੀ ਸਹਾਇਤਾ ਲਈ 20-20 ਹਜਾਰ ਰੁਪਏ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਚੈਂਕ ਭੇਂਟ ਕੀਤੇ ਗਏ।ਕੈਂਸਰ ਪੀੜਤ ਪਰਿਵਾਰ ਦੇ ਮੈਂਬਰਾਂ ਵਿੱਚ ਨੱਥੂ ਸਿੰਘ ਦਿਉਣ, ਸੁਖਦੇਵ ਕੌਰ, ਜਗਵੀਰ ਸਿੰਘ ਭੁੱਚੋਂ ਖੁਰਦ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਸੇਵਕ ਸਿੰਘ, ਐਸ.ਜੀ.ਪੀ.ਸੀ ਕਾਰਜਕਾਰੀ ਮੈਂਬਰ ਬੀਬੀ ਜੋਗਿੰਦਰ ਕੌਰ, ਅਮਰੀਕ ਸਿੰਘ ਐਸ.ਜੀ.ਪੀ.ਸੀ ਮੈਂਬਰ ਕੋਟਸ਼ਮੀਰ, ਗੁਰਤੇਜ ਸਿੰਘ ਕਾਲਾ, ਸੁਖਰਾਜ ਸਿੰਘ, ਅਵਤਾਰ ਸਿੰਘ ਕੈਂਥ, ਅਮਰਜੀਤ ਸਿੰਘ, ਰਾਕੇਸ਼ ਸਿੰਘ ਖਾਲਸਾ ਆਦਿ ਵਲੋਂ ਮਾਲੀ ਸਹਾਇਤਾ ਦੇ ਚੈਂਕ ਦੇਣ ਵੇਲੇ ਹਾਜ਼ਰ ਸਨ ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਰਣਜੀਤ ਗੱਤਕਾ ਅਖਾੜਾ ਨੂੰ ਵੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media