Wednesday, August 5, 2026

ਦਸਵੀਂ ਕਲਾਸ ਵਿੱਚ ਪੜ੍ਹਦੇ ਬੱਚੇ ਦੀ ਸੜਕ ਹਾਦਸੇ ‘ਚ ਮੌਤ

PPN2610201725ਸੰਦੌੜ, 26 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀਤੀ ਦੇਰ ਸ਼ਾਮ ਸਥਾਨਕ ਕਸਬਾ ਵਿਚ ਹੋਏ ਇਕ ਭਿਆਨਕ ਹਾਦਸੇ ਵਿਚ ਦਸਵੀਂ ਕਲਾਸ ਵਿਚ ਪੜ੍ਹਦੇ ਬੱਚੇ ਦੀ ਮੌਤ ਹੋ ਗਈ।ਉਕਤ ਬੱਚਾ ਟਿਊਸ਼ਨ ਪੜ੍ਹ ਕੇ ਵਾਪਸ ਆਪਣੇ ਪਿਤਾ ਦੇ ਨਾਲ ਘਰ ਨੂੰ ਜਾ ਰਿਹਾ ਸੀ।ਮ੍ਰਿਤਕ ਦੀ ਪਹਿਚਾਣ ਜਸਪ੍ਰੀਤ ਸਿੰਘ (15) ਪੁੱਤਰ ਪ੍ਰਿਤਪਾਲ ਸਿੰਘ ਵਾਸੀ ਮਾਣਕੀ ਵਜੋਂ ਹੋਈ ਹੈ ਜੋ ਕਿ ਦਸਵੀਂ ਕਲਾਸ ਦਾ ਵਿਦਿਆਰਥੀ ਸੀ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬੱਚਾ ਆਪਣੇ ਪਿਤਾ ਦੇ ਨਾਲ ਸੰਦੌੜ ਤੋਂ ਟਿਊਸਨ ਪੜ੍ਹ ਕੇ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਤੇਜ ਰਫਤਾਰ ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ।ਹਨੇਰਾ ਹੋਣ ਕਾਰਣ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਟੱਕਰ ਇੰਨੀ ਭਿਆਨਕ ਸੀ ਕਿ ਬੱਚੇ ਦੀ ਮੌਕੇ ‘ਤੇ ਮੌਤ ਹੋ ਗਈ।ਏ.ਐਸ.ਆਈ ਰਘਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply