
ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ ਸੱਗੂ)- ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 27 ਜੁਲਾਈ 2014 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਇਸ ਦਿਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇੱਕ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇਕ ਪ੍ਰੈਸ ਕਾਨਫਰੰਸ ਦਾ ਆਯਜੋਨ ਕੀਤਾ ਗਿਆ ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ ਡਾ: ਸੰਤੋਖ ਸਿੰਘ, ਆਨਰੇਰੀ ਸੱਕਤਰ ਸ੍ਰ. ਨਰਿੰਦਰ ਸਿੰਘ ਖੁਰਾਨਾ, ਸਥਾਨਕ ਪ੍ਰਧਾਨ ਸ੍ਰ. ਨਿਰਮਲ ਸਿੰਘ, ਐਡੀ: ਸੱਕਤਰ ਅਤੇ ਮੈਨੇਜਰ ਜੀ. ਟੀ. ਰੋਡ ਸਕੂਲ ਸ੍ਰ. ਹਰਮਿੰਦਰ ਸਿੰਘ, ਐਡੀ: ਸੱਕਤਰ ਸ੍ਰ. ਸਰਬਜੀਤ ਸਿੰਘ, ਸ੍ਰ. ਜਸਵਿੰਦਰ ਸਿੰਘ ਐਡਵੋਕੇਟ, ਸ੍ਰ. ਚਰਨਜੀਤ ਸਿੰਘ ਤਰਨਤਾਰਨ, ਸ੍ਰ. ਸੰਤੋਖ ਸਿੰਘ ਸੇਠੀ, ਡਾ: ਧਰਮਵੀਰ ਸਿੰਘ ਡਾਇਰੈਕਟਰ ਐਜੂਕੇਸ਼ਨ, ਸ੍ਰ. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਅਤੇ ਸਭਾ ਸੁਸਾਇਟੀਆਂ ਦੇ ਪ੍ਰਮੁੱਖ ਸ਼ਾਮਲ ਹੋਏ ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਦੀਵਾਨ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ । ਕੀਰਤਨ ਦਰਬਾਰ ਵਿੱਚ ਸਿੱਖ ਪੰਥ ਦੇ ਜਿਹੜੇ ਮਹਾਨ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ, ਉਨ੍ਹਾਂ ਵਿੱਚ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਜੀ ਖ਼ਾਲਸਾ, ਸੰਤ ਅਨੂਪ ਸਿੰਘ ਜੀ ਉਨੇ ਵਾਲੇ, ਭਾਈ ਮਨਪ੍ਰੀਤ ਸਿੰਘ ਜੀ ਕਾਨਪੁਰੀ, ਭਾਈ ਅਮਨਦੀਪ ਸਿੰਘ ਜੀ ਬੀਬੀ ਕੌਲਾਂ ਵਾਲੇ ਅਤੇ ਬੀਬੀ ਪ੍ਰਭਜੋਤ ਕੌਰ ਜੀ ਸਕੂਲ ਜਥਾ ਸ਼ਾਮਲ ਹਨ । ਕੀਰਤਨ ਦਰਬਾਰ ਦੇ ਸ਼ੁਭ ਅਵਸਰ ਤੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖ ਕੌਮ ਦੀਆਂ ਕੁਝ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਜਿਹਨਾਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ.ਕੇ., ਡਾ: ਦਲਜੀਤ ਸਿੰਘ ਪ੍ਰਿੰਸੀਪਲ (ਰਿਟਾ:) ਖਾਲਸਾ ਕਾਲਜ ਅਤੇ ਡਾ: ਜਸਵਦਿੰਰ ਸਿੰਘ ਢਿੱਲੋਂ ਪ੍ਰਿੰਸੀਪਲ ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਅੰਮ੍ਰਿਤਸਰ ਸ਼ਾਮਲ ਹਨ । ਕੀਰਤਨ ਦਰਬਾਰ ਦੇ ਕਨਵੀਨਰ ਸ੍ਰ. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹਰ ਮਹੀਨੇ ਨਿਸ਼ਕਾਮ ਕੀਰਤਨ ਦੀ ਸੇਵਾ ਨਿਭਾਉਣ ਲਈ ਭਾਈ ਜਸਵਿੰਦਰ ਸਿੰਘ ਜੀ ਬੀਬੀ ਕੋਲਾਂ ਜੀ ਵਾਲਿਆਂ ਨੂੰ ਵੀ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਸੇਵਾ ਸੰਸਥਾਵਾਂ ਜਿਨ੍ਹਾਂ ਵਿੱਚ ਗੁਰਮਤਿ ਸਤਿਸੰਗ ਸਭਾ, ਸ੍ਰੀ ਅੰਮ੍ਰਿਤਸਰ ਸੇਵਕ ਸਭਾ ਅਤੇ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਸ਼ਾਮਲ ਹਨ, ਦੀ ਮਦਦ ਨਾਲ ਇਸ ਕੀਰਤਨ ਦਰਬਾਰ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਸ ਕੀਰਤਨ ਦਰਬਾਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੁੰਦੀਆਂ ਹਨ । ਇਸ ਅਵਸਰ ਤੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਲਗਾਈ ਜਾਂਦੀ ਹੈ । ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਿੰਗ ਕਮੇਟੀ ਅਤੇ ਮੈਂਬਰ ਸਾਹਿਬਾਨ ਵੱਲੋਂ ਸਮੂਹ ਸੰਗਤਾਂ ਨੂੰ ਵੱਧ-ਚੜ੍ਹ ਕੇ ਕੀਰਤਨ ਦਰਬਾਰ ਵਿੱਚ ਸ਼ਾਮਲ ਹੋ ਕੇ ਇਸ ਦੀ ਰੌਨਕ ਵਧਾਉਣ ਦੀ ਬੇਨਤੀ ਕੀਤੀ ਗਈ ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media