ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਆਯੋਜਿਤ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਖੇਤਰੀ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਪਠਾਨਕੋਟ ਅਤੇ ਕਪੂਰਥਲਾ ਤੋਂ ਟੀਮਾਂ ਨੇ ਭਾਗ ਲਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ ਨੇ ਉਕਤ ਜਿੱਤ ’ਤੇ ਖੁਸ਼ੀ ਜਾਹਿਰ ਕਰਦਿਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਗੱਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਉਕਤ ਟੀਮ ਜਿਨ੍ਹਾਂ ’ਚ ਕੀਰਤਲੀਨ ਕੌਰ, ਰਮਨਪ੍ਰੀਤ ਕੌਰ, ਸੋਨਮ, ਦੀਪਾਨਸ਼ੀ, ਜਸਪ੍ਰੀਤ ਕੌਰ, ਅਨਮੋਲਪ੍ਰੀਤ ਕੌਰ, ਨਿਸ਼ਾ ਅਤੇ ਭਾਰਤੀ ਆਦਿ ਦੇ ਨਾਮ ਜ਼ਿਕਰਯੋਗ ਹਨ, ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਟੀਫ਼ਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਕਤ ਗੱਤਕਾ ਟੀਮ ਨੂੰ ਦਸੰਬਰ ਮਹੀਨੇ ’ਚ ਮੋਹਾਲੀ ਵਿਖੇ ਹੋਣ ਜਾ ਰਹੇ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ ਹੈ, ਜੋ ਕਿ ਮਾਣ ਵਾਲੀ ਗੱਲ ਹੈ।
ਪ੍ਰਿੰ: ਬਿੰਦਰਾ ਨੇ ਇਸ ਮੌਕੇ ਵਿਦਿਆਰਥਣਾਂ ਦੀ ਜਿੱਤ ਦਾ ਸਿਹਰਾ ਟੀਮ ਦੇ ਕੋਚ ਸ: ਮਨਵਿੰਦਰ ਸਿੰਘ ਦੁਆਰਾ ਕਰਵਾਏ ਸਖ਼ਤ ਅਭਿਆਸ ਨੂੰ ਦਿੰਦਿਆ ਕਿਹਾ ਕਿ ਉਨ੍ਹਾਂ ਬਦੌਲਤ ਅੱਜ ਵਿਦਿਆਰਥਣਾਂ ਉਕਤ ਮੁਕਾਮ ਹਾਸਲ ਕਰ ਸਕੀਆਂ ਹਨ।ਉਨ੍ਹਾਂ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਅਗਾਂਹ ਵੀ ਉੱਚ ਸਥਾਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੰਦੀਪ ਕੌਰ ਵੀ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media